ਜਿਲ੍ਹਾ ਜਲੰਧਰ ਦਿਹਾਤੀ ਦੇ ਥਾਣਾ ਮਹਿਤਪੁਰ ਦੀ ਪੁਲਿਸ ਵੱਲੋ 120 ਖੁੱਲੀਆ ਨਸ਼ੀਲੀਆ ਗੋਲੀਆ ਸਮੇਤ 01 ਨਸ਼ਾ ਤਸਕਰ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ।

ਜਲੰਧਰ ਦਿਹਾਤੀ ਮਹਿਤਪੁਰ (ਵਿਵੇਕ/ਗੁਰਪ੍ਰੀਤ/ਪਰਮਜੀਤ ਪੰਮਾ)  ਸ੍ਰੀ ਸਵਰਨਦੀਪ ਸਿੰਘ, ਪੀ.ਪੀ.ਐਸ, ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ ਦੇ ਭੈੜੇ ਅਨਸਰਾ, ਨਸ਼ਾ ਤਸਕਰਾਂ ਦੇ ਖਿਲਾਫ ਚਲਾਈ ਗਈ ਮੁਹਿਮ ਤਹਿਤ ਸ਼੍ਰੀ ਸਰਬਜੀਤ ਸਿੰਘ ਬਾਹੀਆ, ਪੀ.ਪੀ.ਐਸ. ਪੁਲਿਸ ਕਪਤਾਨ ਇਨਵੈਸਟੀਗੇਸ਼ਨ ਜਲੰਧਰ ਦਿਹਾਤੀ ਅਤੇ ਸ਼੍ਰੀ ਗੁਰਪ੍ਰੀਤ ਸਿੰਘ, ਪੀ.ਪੀ.ਐਸ. ਉਪ ਪੁਲਿਸ ਕਪਤਾਨ, ਸਬ ਡਵੀਜਨ ਸ਼ਾਹਕੋਟ ਦੀ ਅਗਵਾਈ ਹੇਠ ਐਸ.ਆਈ. ਬਲਰਾਜ ਸਿੰਘ ਮੁੱਖ ਅਫਸਰ ਥਾਣਾ ਮਹਿਤਪੁਰ ਦੀ ਪੁਲਿਸ ਪਾਰਟੀ ਵੱਲੋਂ 01 ਨਸ਼ਾ ਤਸਕਰ ਪਾਸੋਂ 12) ਖੁੱਲੀਆਂ ਨਸ਼ੀਲ਼ੀਆਂ ਗੋਲੀਆ ਬ੍ਰਾਮਦ ਕਰਕੇ ਵੱਡੀ ਸਫਲਤਾ ਹਾਸਿਲ ਕੀਤੀ । ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ਼੍ਰੀ ਗੁਰਪ੍ਰੀਤ ਸਿੰਘ ਪੀ.ਪੀ.ਐਸ. ਉਪ ਪੁਲਿਸ ਕਪਤਾਨ ਸਬ ਡਵੀਜਨ ਸ਼ਾਹਕੋਟ ਜੀ ਨੇ ਦੱਸਿਆ ਕਿ ਐਸ.ਆਈ. ਭੁਪਿੰਦਰ ਸਿੰਘ ਦੀ ਪੁਲਿਸ ਪਾਰਟੀ ਵਲੋਂ ਇਸਮਾਈਲਪੁਰ ਪੁਲੀ ਮਹਿਤਪੁਰ ਤੋਂ ਦੌਰਾਨੇ ਗਸ਼ਤ ਨਸ਼ਾ ਤਸਕਰ ਬਲਵਿੰਦਰ ਸਿੰਘ ਉਰਫ ਮਨੀ ਪੁੱਤਰ ਲੇਟ ਹਰਭਜਨ ਸਿੰਘ ਵਾਸੀ ਸੰਗੋਵਾਲ ਥਾਣਾ ਮਹਿਤਪੁਰ ਜਿਲਾ ਜਲੰਧਰ ਦਿਹਾਤੀ ਪਾਸੋਂ 120 ਖੁੱਲੀਆਂ ਨਸ਼ੀਲੀਆਂ ਗੋਲੀਆਂ ਬ੍ਰਾਮਦ ਕੀਤੀਆਂ। ਜਿਸ ਤੇ SI ਭੁਪਿੰਦਰ ਸਿੰਘ ਨੇ ਮੁਕੱਦਮਾ ਦਰਜ ਰਜਿਸਟਰ ਕਰਕੇ ਮੁੱਢਲੀ ਤਫਤੀਸ਼ ਅਮਲ ਵਿੱਚ ਲਿਆਦੀ। ਦੋਸ਼ੀ ਦੇ ਖਿਲਾਫ ਮੁੱਕਦਮਾ ਨੰ. 18 ਮਿਤੀ 25.02.2023 ਅਧ 22-61-85 NDPS Act ਥਾਣਾ ਮਹਿਤਪੁਰ ਦਰਜ ਕੀਤਾ ਗਿਆ।ਦੋਸ਼ੀ ਦਾ ਪੁਲਿਸ ਰਿਮਾਂਡ ਹਾਸਿਲ ਕਰਕੇ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।

ਬ੍ਰਾਮਦਗੀ:- 120 ਖੁੱਲੀਆਂ ਨਸ਼ੀਲੀਆਂ ਗੋਲੀਆ

error: Content is protected !!