ਜਿਲ੍ਹਾ ਜਲੰਧਰ ਦਿਹਾਤੀ ਦੇ ਥਾਣਾ ਮਹਿਤਪੁਰ ਦੀ ਪੁਲਿਸ ਵੱਲੋ 01 ਭਗੌੜੇ (PO) ਨੂੰ ਗ੍ਰਿਫਤਾਰ ਕਰਕੇ ਉਸ ਪਾਸੋ 110 ਖੁੱਲੀਆ ਨਸ਼ੀਲੀਆ ਗੋਲੀਆ ਬ੍ਰਮਾਦ ਕਰਨ ਵਿੱਚ ਸਫਲਤਾ ਹਾਸਿਲ ਕੀਤੀ।

ਜਲੰਧਰ ਦਿਹਾਤੀ ਮਹਿਤਪੁਰ (ਜਸਕੀਰਤ ਰਾਜਾ)  ਸ੍ਰੀ ਸਵਰਨਦੀਪ ਸਿੰਘ, ਪੀ.ਪੀ.ਐਸ, ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਜੀ ਦੇ ਦਿਸਾਂ ਨਿਰਦੇਸ਼ਾਂ ਅਨੁਸਾਰ ਸਮਾਜ ਦੇ ਭੈੜੇ ਅਨਸਰਾ ਨਸ਼ਾ ਤਸਕਰਾਂ/ਭਗੌੜੇ (PO) ਦੇ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿਮ ਤਹਿਤ ਸ੍ਰੀ ਸਰਬਜੀਤ ਸਿੰਘ ਬਾਹੀਆ, ਪੀ.ਪੀ.ਐਸ. ਪੁਲਿਸ ਕਪਤਾਨ, ਇਨਵੈਸਟੀਗੇਸ਼ਨ ਜਲੰਧਰ ਦਿਹਾਤੀ ਅਤੇ ਸ੍ਰੀ ਗੁਰਪ੍ਰੀਤ ਸਿੰਘ, ਪੀ.ਪੀ.ਐਸ. ਉੱਪ ਪੁਲਿਸ ਕਪਤਾਨ, ਸਬ ਡਵੀਜਨ ਸ਼ਾਹਕੋਟ ਦੀ ਅਗਵਾਈ ਹੇਠ ਐਸ.ਆਈ.ਬਲਰਾਜ ਸਿੰਘ ਮੁੱਖ ਅਫਸਰ ਥਾਣਾ ਮਹਿਤਪੁਰ ਦੀ ਪੁਲਿਸ ਪਾਰਟੀ ਵੱਲੋ ()1 ਭਗੌੜੇ (PO) ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 110 ਖੁੱਲੀਆ ਨਸ਼ੀਲੀਆ ਗੋਲੀਆ ਬ੍ਰਾਮਦ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਗਈ ਹੈ। ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ਼੍ਰੀ ਗੁਰਪ੍ਰੀਤ ਸਿੰਘ ਪੀ.ਪੀ.ਐਸ. ਉਪ ਪੁਲਿਸ ਕਪਤਾਨ, ਸਬ ਡਵੀਜਨ ਸ਼ਾਹਕੋਟ ਜੀ ਨੇ ਦੱਸਿਆ ਕਿ ਏ.ਐਸ.ਆਈ. ਜਸਪਾਲ ਸਿੰਘ ਦੀ ਪੁਲਿਸ ਪਾਰਟੀ ਵੱਲੋ ਇਸਮਾਈਲਪੁਰ ਪੁਲੀ ਮਹਿਤਪੁਰ ਤੋ ਨਾਕਾਬੰਦੀ ਦੌਰਾਨ ਮੁਕੱਦਮਾ ਨੰਬਰ 106 ਮਿਤੀ 29.06.2019 us 22.61.85 NDPS Act ਥਾਣਾ ਮਹਿਤਪੁਰ ਵਿੱਚ ਦੋਸ਼ੀ ਕਲਮਜੀਤ ਸਿੰਘ ਉਰਫ ਕਿੱਕਰੀ ਪੁੱਤਰ ਗੁਰਦੀਪ ਸਿੰਘ ਵਾਸੀ ਉਮਰੇਵਾਲ ਥਾਣਾ ਮਹਿਤਪੁਰ ਨੂੰ ਮਾਨਯੋਗ ਅਦਾਲਤ ਸ਼੍ਰੀ ਲਲਿਤ ਕੁਮਾਰ ਸਿੰਗਲਾ, ਐਡੀਸ਼ਨਲ ਸ਼ੈਸ਼ਨ ਜੱਜ, ਜਲੰਧਰ ਵੱਲੋਂ ਮਿਤੀ 24.1.2023 ਨੂੰ PO ਕਰਾਰ ਦਿੱਤਾ ਗਿਆ ਸੀ ਜਿਸ ਨੂੰ ਹਸਬ ਜਾਬਤਾ ਅਨੁਸਾਰ ਗ੍ਰਿਫਤਾਰ ਕੀਤਾ ਤਾ ਉਸ ਦੀ ਜੇਬ ਵਿੱਚੋਂ 110 ਨਸ਼ੇ ਵਾਲੀਆ ਗੋਲੀਆ ਬ੍ਰਾਮਦ ਕੀਤੀਆ ।ਜਿਸ ਤੇ ਦੋਸ਼ੀ ਦੇ ਖਿਲਾਫ ਵੱਖਰਾ ਮੁਕੱਦਮਾ ਨੰਬਰ 19 ਮਿਤੀ 28.02.2023 ਅ/ਧ 22-61-85 NDPS Act ਥਾਣਾ ਮਹਿਤਪੁਰ ਦਰਜ ਕੀਤਾ ਗਿਆ। ਦੋਸ਼ੀ ਪਾਸੋ ਹੋਰ ਡੂੰਘਾਈ ਨਾਲ ਪੁੱਛ ਗਿੱਛ ਕੀਤੀ ਜਾ ਰਹੀ ਹੈ ਅਤੇ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਬ੍ਰਾਮਦਗੀ:-110 ਖੁੱਲੀਆਂ ਨਸ਼ੀਲੀਆਂ ਗੋਲੀਆ

error: Content is protected !!