ਜਿਲਾ ਜਲੰਧਰ ਦਿਹਾਤੀ ਦੇ ਥਾਣਾ ਮਕਸੂਦਾ ਦੀ ਪੁਲਿਸ ਵੱਲੋ ਮੁਕੱਦਮੇ ਵਿੱਚ 50 ਗ੍ਰਾਮ ਹੋਰੋਇਨ ਅਤੇ ਇੱਕ ਮੋਟਰ ਸਾਈਕਲ ਨੰਬਰੀ PB 08-BG-2405 ਬ੍ਰਾਮਦ ਕਰਕੇ ਸਫਲਤਾ ਹਾਸਿਲ ਕੀਤੀ

ਜਲੰਧਰ ਦਿਹਾਤੀ ਮਕਸੂਦਾ ( ਪਰਮਜੀਤ ਪਮਮਾ/ਲਵਜੀਤ )
ਸ੍ਰੀ ਸਵਰਨਦੀਪ ਸਿੰਘ, ਪੀ.ਪੀ.ਐਸ. ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ ਦੇ ਭੈੜੇ ਅਨਸਰਾ ਨਸ਼ਾ ਤਸਕਰਾਂ ਦੇ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਸ਼੍ਰੀ ਸਰਬਜੀਤ ਸਿੰਘ ਬਾਹੀਆ ਪੁਲਿਸ ਕਪਤਾਨ ਇੰਨਵੈਸਟੀਗੇਸ਼ਨ, ਜਲੰਧਰ ਦਿਹਾਤੀ ਅਤੇ ਸ਼੍ਰੀ ਸੁਰਿੰਦਰ ਪਾਲ ਧੋਗੜੀ ਪੀ.ਪੀ.ਐਸ. ਉਪ ਪੁਲਿਸ ਕਪਤਾਨ, ਸਬ-ਡਵੀਜਨ ਕਰਤਾਰਪੁਰ ਜੀ ਦੀ ਰਹਿਮੁਨਾਈ ਹੇਠ ਐਸ.ਆਈ ਮਨਜੀਤ ਸਿੰਘ ਮੁੱਖ ਅਫਸਰ ਥਾਣਾ ਮਕਸੂਦਾਂ ਦੀ ਪੁਲਿਸ ਪਾਰਟੀ ਵੱਲੋ ਇੱਕ ਨਸ਼ਾ ਤਸਕਰ ਪਾਸੇ ਮੁਕੱਦਮੇ ਵਿੱਚ 50 ਗ੍ਰਾਮ ਹੋਰੋਇਨ ਅਤੇ ਇੱਕ ਮੋਟਰ ਸਾਈਕਲ ਨੰਬਰੀ PB 08-BG-2405 ਬ੍ਰਾਮਦ ਕਰਕੇ ਸਫਲਤਾ ਹਾਸਿਲ ਕੀਤੀ। ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ਼੍ਰੀ ਸੁਰਿੰਦਰ ਪਾਲ ਯੋਗੜੀ ਪੀ.ਪੀ.ਐਸ. ਉਪ ਪੁਲਿਸ ਕਪਤਾਨ, ਸਬ-ਡਵੀਜਨ ਕਰਤਾਰਪੁਰ ਨੇ ਦੱਸਿਆ ਕਿ SI ਮੇਜਰ ਸਿੰਘ ਥਾਣਾ ਮਕਸੂਦਾਂ ਸਮੇਤ ਸਾਥੀ ਕਰਮਚਾਰੀਆ ਬਾ ਸਵਾਰੀ ਪ੍ਰਾਈਵੇਟ ਵਹੀਕਲਾ ਹੋਲੀ ਦੇ ਤਿਓਹਾਰ ਦੇ ਸਬੰਧ ਵਿੱਚ ਬੈਰੀਗੋਟਿੰਗ ਅੱਡਾ ਬਿਧੀਪੁਰ ਜੀ.ਟੀ ਰੋਡ ਕਰਕੇ ਸ਼ੱਕੀ ਪੁਰਸ਼ਾ ਸ਼ੱਕੀ ਵਹੀਕਲਾ ਦੀ ਚੈਕਿੰਗ ਕਰ ਰਹੇ ਸੀ ਤਾਂ ਇੱਕ ਮੋਨਾ ਨੌਜਵਾਨ ਕਾਲੇ ਰੰਗ ਦੇ ਮੋਟਰ ਸਾਈਕਲ ਪਰ ਸਵਾਰ ਹੋ ਕੇ ਪੁਰਾਣਾ ਜੀ.ਟੀ ਰੋਡ ਮਕਸੂਦਾਂ ਸਾਈਡ ਵੱਲੋ ਆਇਆ ਜੋ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਕੇ ਪੁੱਛੇ ਨੂੰ ਮੁੜਿਆ ਤਾਂ ਅਚਾਨਕ ਰੇਲਵੇ ਫਾਟਕ ਬੰਦ ਹੋਣ ਕਾਰਨ ਮੋਟਰ ਸਾਈਕਲ ਸਵਾਰ ਨੋਜਵਾਨ ਰੁਕ ਗਿਆ ਤੇ ਖੱਬੇ ਪਾਸੇ ਝਾੜੀਆਂ ਵਿੱਚ ਪੇਸ਼ਾਬ ਕਰਨ ਲਈ ਬੈਠ ਗਿਆ| ਜਿਸ ਤੇ SI ਮੇਜਰ ਸਿੰਘ 150 ਨੇ ਸ਼ੱਕ ਦੀ ਬਿਨਾਹ ਤੇ ਬੈਠੇ ਨੌਜਵਾਨ ਨੂੰ ਸਾਥੀ ਕਰਮਚਾਰੀਆ ਦੀ ਮਦਦ ਨਾਲ ਕਾਬੂ ਕੀਤਾ ਤਾਂ ਉਸ ਨੌਜਵਾਨ ਨੇ ਪੁਲਿਸ ਪਾਰਟੀ ਦੇ ਦੇਖਦੇ-ਦੇਖਦੇ ਆਪਣੀ ਪਹਿਨੀ ਹੋਈ ਪੈਂਟ ਦੀ ਖੱਬੀ ਜੇਬ ਵਿੱਚੋਂ ਇੱਕ ਮੋਮੀ ਲਿਫਾਫਾ ਕੱਢ ਕੇ ਸੁੱਟ ਦਿੱਤਾ। ਜਿਸ ਤੇ $1 ਮੇਜਰ ਸਿੰਘ 150 ਨੇ ਉਸਦਾ ਨਾਮ ਪਤਾ ਪੁੱਛਿਆ ਜਿਸ ਨੇ ਆਪਣਾ ਨਾਮ ਪਵਨ ਕੁਮਾਰ S/o ਜੀਤ ਸਿੰਘ R/o ਮੁਹੱਲਾ ਕਟਹਿਰਾ ਨੇੜੇ ਸਮਸ਼ਾਨਘਾਟ ਥਾਣਾ ਬਸਤੀ ਬਾਵਾਖੇਲ ਜਲੰਧਰ ਦੱਸਿਆ। ਜਿਸਦੇ ਸੁੱਟੇ ਹੋਏ ਮੋਮੀ ਲਿਫਾਫੇ ਦੀ ਤਲਾਸ਼ੀ ਕਰਨ ਤੇ 50 ਗ੍ਰਾਮ ਹੈਰੋਇਨ ਬ੍ਰਾਮਦ ਹੋਣ ਤੇ ਐਸ.ਆਈ ਮੇਜਰ ਸਿੰਘ ਥਾਣਾ ਮਕਸੂਦਾਂ ਜਿਲ੍ਹਾ ਜਲੰਧਰ ਵੱਲੋਂ ਮੁਕੱਦਮਾ ਨੰਬਰ 32 ਮਿਤੀ 08.03.2023 ਅਧ 21-3- 61-85 NDPS Act ਥਾਣਾ ਮਕਸੂਦਾਂ ਜਿਲਾ ਜਲੰਧਰ ਦਰਜ ਰਜਿਸਟਰ ਕਰਕੇ ਮੁਢਲੀ ਤਫਤੀਸ਼ ਅਮਲ ਵਿੱਚ ਲਿਆਂਦੀ ਗਈ। ਦੋਸ਼ੀ ਪਵਨ ਕੁਮਾਰ ਉਕਤ ਦੇ ਖਿਲਾਫ ਐਨ.ਡੀ.ਪੀ.ਐਸ ਐਕਟ ਤਹਿਤ ਪਹਿਲਾਂ ਵੀ 2 ਮੁਕੱਦਮੇ ਦਰਜ ਰਜਿਸਟਰ ਹਨ। ਦੋਸ਼ੀ ਪਵਨ ਕੁਮਾਰ ਉਕਤ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛ ਗਿੱਛ ਕੀਤੀ ਜਾਵੇਗੀ ਤੇ ਬੈਕਵਰਡ ਅਤੇ ਫਾਰਵਡ ਲਿੰਕ ਬਾਰੇ ਪਤਾ ਕੀਤਾ ਜਾਵੇਗਾ, ਜੋ ਹੋਰ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ। ਮੁਕੱਦਮਾ ਨੰਬਰ 32 ਮਿਤੀ 08.03.2023 ਅ/ਧ 21-3-61-85 NDPS Act ਥਾਣਾ ਮਕਸੂਦਾਂ ਜਿਲਾ ਜਲੰਧਰ।

ਕੁੱਲ ਬ੍ਰਾਮਦਗੀ :- 50 ਗ੍ਰਾਮ ਹੋਰੋਇਨ ਅਤੇ ਮੋਟਰ ਸਾਈਕਲ ਨੰਬਰੀ PB 08-BG-2405.

ਦਰਜ ਮੁਕੱਦਮੇ:- 1. ਮੁਕੱਦਮਾ ਨੰਬਰ 184 ਮਿਤੀ 14,07.2021 ਜੁਰਮ 21-29/61/85 NDPS ACT ਥਾਣਾ ਬਿਆ ਜਿਲ੍ਹਾ ਅੰਮ੍ਰਿਤਸਰ ਦਿਹਾਤੀ

2. ਮੁਕਦਮਾ ਨੰਬਰ 206 ਮਿਤੀ 27,10,2021 ਜੁਰਮ 21/61/85 NDPS ACT ਥਾਣਾ ਬਸਤੀ ਬਾਵਾ ਖੇਲ ਕਮਿਸ਼ਨਰੇਟ ਜਲੰਧਰ।