ਗੁਰੂ ਤੇਗ ਬਹਾਦਰ ਕਾਲਜ ਭਵਾਨੀਗੜ੍ਹ ਵੱਲੋਂ ਪ੍ਰਿੰਸੀਪਲ ਪ੍ਰੋ ਪਦਮਪ੍ਰੀਤ ਕੌਰ ਦੀ ਰਹਿਨੁਮਾਈ ਹੇਠ ਐੱਨ ਐੱਸ ਐੱਸ ਵਿਭਾਗ ਵੱਲੋਂ ਲਗਾਏ ਜਾ ਰਹੇ ਸੱਤ ਰੋਜ਼ਾ ਕੈਂਪ ਦੇ ਤੀਜੇ ਦਿਨ ਦੇ ਮੌਕੇ ਯੋਗਾ ਸਬੰਧੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ।

ਭਵਾਨੀਗੜ੍ਹ (ਕ੍ਰਿਸ਼ਨ ਚੌਹਾਨ)  -ਗੁਰੂ ਤੇਗ ਬਹਾਦਰ ਕਾਲਜ ਭਵਾਨੀਗੜ੍ਹ ਵੱਲੋਂ ਪ੍ਰਿੰਸੀਪਲ ਪ੍ਰੋ ਪਦਮਪ੍ਰੀਤ ਕੌਰ ਦੀ ਰਹਿਨੁਮਾਈ ਹੇਠ ਐੱਨ ਐੱਸ ਐੱਸ ਵਿਭਾਗ ਵੱਲੋਂ ਲਗਾਏ ਜਾ ਰਹੇ ਸੱਤ ਰੋਜ਼ਾ ਕੈਂਪ ਦੇ ਤੀਜੇ ਦਿਨ ਦੇ ਮੌਕੇ ਯੋਗਾ ਸਬੰਧੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਕਾਲਜ ਪ੍ਰਿੰਸੀਪਲ ਪ੍ਰੋ ਪਦਮਪ੍ਰੀਤ ਕੌਰ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ। ਸ੍ਰ ਕੁਲਵੰਤ ਸਿੰਘ ਵਿਰਕ ਨੇ ਵਿਦਿਆਰਥੀਆਂ ਅਤੇ ਪਿੰਡ ਵਾਸੀਆਂ ਨੂੰ ਯੋਗ ਆਸਣਾਂ ਦੀ ਵਰਤੋਂ ਨਾਲ ਸਿਹਤ ਉੱਪਰ ਪੈਣ ਵਾਲੇ ਚੰਗੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ। ਇਸ ਦੀ ਵਰਤੋਂ ਨਾਲ ਅਨੇਕਾਂ ਤਰ੍ਹਾਂ ਦੀਆਂ ਬੀਮਾਰੀਆਂ ਦੀ ਰੋਕਥਾਮ ਬਾਰੇ ਜਾਣਕਾਰੀ ਦਿੱਤੀ। ਇਸ ਉਪਰੰਤ ਡਾ. ਸੁਖਜੀਤ ਸਿੰਘ ਘੁੰਮਾਣ ਮੁਖੀ ਫਿਜੀਕਲ ਐਜੂਕੇਸ਼ਨ ਵਿਭਾਗ ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ ਨੇ ਵਲੰਟੀਅਰਾਂ ਨੂੰ ਪੜਾਈ ਦੇ ਨਾਲ ਨਾਲ ਸਰੀਰਕ ਤੌਰ ਤੇ ਫਿੱਟ ਰਹਿਣ ਦੀ ਲੋੜ ਤੇ ਜੋਰ ਦਿੰਦਿਆਂ ਕਿਹਾ ਕਿ ਸਿਹਤਮੰਦ ਸਰੀਰ ਹੀ ਨਰੋਏ ਸਮਾਜ ਦੀ ਸਿਰਜਨਾ ਕਰਦਾ ਹੈ। ਸੋ ਸਰੀਰਕ ਕਸਰਤ ਨੂੰ ਸਾਨੂੰ ਆਪਣੀ ਰੋਜ਼ਾਨਾ ਜਿੰਦਗੀ ਦਾ ਹਿੱਸਾ ਬਣਾਉਣਾ ਚਾਹੀਦਾ ਹੈ। ਸੱਤ ਰੋਜ਼ਾ ਕੈਂਪ ਦੇ ਚੌਥੇ ਦਿਨ ਦੇ ਪੌਣ ਪਾਣੀ ਅਤੇ ਵਾਤਾਵਰਣ ਸੰਭਾਲ ਸਬੰਧੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਕਾਲਜ ਪ੍ਰਿੰਸੀਪਲ ਪ੍ਰੋ ਪਦਮਪ੍ਰੀਤ ਕੌਰ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ। ਇਸ ਮੌਕੇ ਕ੍ਰਿਸ਼ੀ ਵਿਗਿਆਨ ਕੇਂਦਰ ਖੇੜੀ ਦੇ ਐਸੋਸੀਏਟ ਡਾਇਰੈਕਟਰ ਡਾ ਮਨਦੀਪ ਸਿੰਘ ਅਤੇ ਭੂ ਵਿਭਾਗ ਦੇ ਵਿਗਿਆਨ ਡਾ ਅਸ਼ੋਕ ਕੁਮਾਰ ਨੇ ਵਿਦਿਆਰਥੀਆਂ ਅਤੇ ਪਿੰਡ ਦੇ ਕਿਸਾਨਾਂ ਨਾਲ ਆਪਣੇ ਵਿਚਾਰ ਸ਼ਾਝੇ ਕਰਦਿਆਂ ਪਾਣੀ ਦੀ ਸਾਭ ਸੰਭਾਲ ਅਤੇ ਉਚਿਤ ਪ੍ਰਯੋਗ ਕਰਨ ਦੀ ਸਲਾਹ ਦਿੱਤੀ ਅਤੇ ਮੌਜੂਦਾ ਫਸਲੀ ਚੱਕਰ ਦੀ ਬਜਾਇ ਫਸਲੀ ਵਿਭਿੰਨਤਾ ਤੇ ਜੋਰ ਦਿੱਤਾ। ਇਸ ਮੌਕੇ ਤੇ ਡਾ ਅਸ਼ੋਕ ਕੁਮਾਰ ਜੀ ਨੇ ਮਿੱਟੀ ਦੀ ਸਾਂਭ ਸੰਭਾਲ ਅਤੇ ਮਿੱਟੀ ਦੀ ਪਰਖ ਸੰਬੰਧੀ ਵਿਚਾਰ ਸਾਂਝੇ ਕੀਤੇ ਅਤੇ ਰਸਾਇਣਕ ਖਾਦਾਂ ਦੀ ਲੋੜ ਅਨੁਸਾਰ ਵਰਤੋਂ ਕਰਨ ਤੇ ਜੋਰ ਦਿੱਤਾ। ਇਸ ਉਪਰੰਤ ਪਿੰਡ ਬਲਿਆਲ ਦੇ ਅਗਾਂਹਵਧੂ ਕਿਸਾਨ ਅਤੇ ਸਰਪੰਚ ਸ੍ਰ ਅਮਰੇਲ ਸਿੰਘ ਨੇ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕਰਦਿਆਂ ਖੇਤੀ ਦੇ ਨਾਲ-ਨਾਲ ਖੇਤੀ ਅਧਾਰਿਤ ਸਹਾਇਕ ਧੰਦਿਆਂ ਨੂੰ ਅਪਣਾਉਣ ਦੀ ਸਲਾਹ ਦਿੱਤੀ। ਇਸ ਮੌਕੇ ਤੇ ਪੰਜਾਬ ਰਾਜ ਕੌਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਅਤੇ ਭਾਰਤ ਸਰਕਾਰ ਦੇ ਵਾਤਾਵਰਣ ਜੰਗਲਾਤ ਮੰਤਰਾਲੇ ਦੀ ਸਹਾਇਤਾ ਨਾਲ ਸਥਾਪਿਤ ਕਾਲਜ ਦੇ ਈਕੋ ਕਲੱਬ ਵਲੋਂ ਪਿੰਡ ਦੇ ਪਾਰਕ ਵਿਚ ਪੌਦੇ ਲਗਾਏ ਗਏ। ਇਸ ਮੌਕੇ ਪ੍ਰੋਗਰਾਮ ਅਫਸਰ ਪ੍ਰੋ ਦਲਵੀਰ ਸਿੰਘ ਡਾ. ਚਰਨਜੀਤ ਕੌਰ, ਪ੍ਰੋ ਗੁਰਪ੍ਰੀਤ ਕੌਰ, ਪ੍ਰੋ ਕੀਰਤੀ ਸ਼ਰਮ ਤੋਂ ਇਲਾਵਾ ਸਮੂਹ ਵਲੰਟੀਅਰ ਅਤੇ ਪਿੰਡ ਦੇ ਕਿਸਾਨ ਵੀ ਹਾਜਰ ਸਨ।