ਪਹਿਲਾ ਪਾਵਰ ਲਿਫਟਿੰਗ ਮੁਕਾਬਲਾ ਕਰਵਾਇਆ ਗਿਆ

ਭਵਾਨੀਗੜ੍ਹ (ਕ੍ਰਿਸ਼ਨ ਚੌਹਾਨ )   –  ਵਰਲਡ ਪਾਵਰ ਲਿਫਟਿੰਗ ਕਾਂਗਰਸ (ਡਬਲਿਊ.ਪੀ.ਸੀ) ਦੀ ਇਕਾਈ ਸੰਗਰੂਰ ਵਲੋਂ ਸਥਾਨਕ ਸਰਕਾਰੀ ਸੀਨੀਅਰ ਸਕੈਂਡਰੀ ਸਮਾਰਟ ਸਕੂਲ ਲੜਕੇ ਵਿਖੇ ਪਹਿਲਾਂ ਪਾਵਰ ਲਿਫਟਿੰਗ (ਔਰਤਾਂ ਅਤੇ ਮਰਦਾਂ) ਦਾ ਮੁਕਾਬਲਾ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਦਪਿੰਦਰ ਸਿੰਘ ਦੀਪੂ ਅਤੇ ਉਪ ਪ੍ਰਧਾਨ ਸੰਦੀਪ ਕੁਮਾਰ ਦੀ ਅਗਵਾਈ ਹੇਠ ਕਰਵਾਇਆ ਗਿਆ। ਮੁਕਾਬਲਿਆਂ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਹਲਕਾ ਵਿਧਾਇਕਾ ਨਰਿੰਦਰ ਕੌਰ ਭਰਾਜ ਦੇ ਪਤੀ ਮਨਦੀਪ ਲੱਖੇਵਾਲ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਜਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਗੁਰਮੇਲ ਘਰਾਚੋ ਨੇ ਸ਼ਿਰਕਤ ਕੀਤੀ। ਮੁਕਾਬਲਿਆਂ ’ਚ 60, 67.5, 75, 82.5, 90, 100 ਅਤੇ 100 ਤੋਂ ਉੱਪਰ ਵਰਗ ਦੇ ਖਿਡਾਰੀਆਂ ਨੇ ਭਾਗ ਲਿਆ। ਇਸ ਸੂਬਾ ਪੱਧਰੀ ਮੁਕਾਬਲਿਆਂ ’ਚ ਪੰਜਾਬ ਭਰ ਤੋਂ ਸੌ ਤੋਂ ਵੀ ਵੱਧ ਖਿਡਾਰੀਆਂ ਨੇ ਭਾਗ ਲਿਆ। ਮੁੱਖ ਮਹਿਮਾਨਾਂ ਦੁਆਰਾ ਜੇਤੂ ਖਿਡਾਰੀਆਂ ਨੂੰ ਟਰਾਫੀਆਂ ਨਾਲ ਸਨਮਾਨਿਤ ਕੀਤਾ ਗਿਆ। ਪ੍ਰਬੰਧਕਾਂ ਦੁਆਰਾ ਕੀਤੇ ਇੰਤਜ਼ਾਮਾਂ ਨੂੰ ਲੈ ਕੇ ਖਿਡਾਰੀਆਂ ’ਚ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਅਕਾਲੀ ਦਲ ਦੇ ਹਲਕਾ ਸੰਗਰੂਰ ਤੋਂ ਇੰਚਾਰਜ ਵਿਨਰਜੀਤ ਗੋਲਡੀ, ਸਾਬਕਾ ਵਿਧਾਇਕ ਪ੍ਰਕਾਸ਼ ਚੰਦ ਗਰਗ, ਟਰੱਕ ਯੂਨੀਅਨ ਦੇ ਸਾਬਕਾ ਪ੍ਰਧਾਨ ਹਰਦੀਪ ਸਿੰਘ ਤੂਰ, ਕਰਮਜੀਤ ਕੋਰ ਮੰਗਲਵਾਲ, ਥਾਣਾ ਮੁਖੀ ਜਸਪ੍ਰੀਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੀਆਂ ਮਾਣਮੱਤੀਆਂ ਸ਼ਖ਼ਸੀਅਤਾਂ ਤੋਂ ਇਲਾਵਾ ਡਬਲਿਊ.ਪੀ.ਸੀ ਟੀਮ ਦੇ ਮੈਂਬਰ ਰਣਜੀਤ ਸਿੰਘ ਰੌਮੀ, ਰਿਸ਼ੀ ਮੜਕਨ, ਭੁੱਲਰ ਸਿੰਘ, ਗੱਗੀ ਦਿਓਲ, ਟੋਨੀ, ਜੌਨੀ, ਅਰਜਨ ਸਿੰਘ ਆਦਿ ਹਾਜ਼ਰ ਸਨ।
ਫੋਟੋ-

error: Content is protected !!