ਜਿਲ੍ਹਾ ਜਲੰਧਰ ਦਿਹਾਤੀ ਦੇ ਥਾਣਾ ਬਿਲਗਾ ਦੀ ਪੁਲਿਸ ਵੱਲੋਂ 01 ਵਿਅਕਤੀ ਨੂੰ 102 ਨਸੀਲੀਆ ਗੋਲੀਆ ਸਮੇਤ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ।

ਜਲੰਧਰ ਦਿਹਾਤੀ ਬਿਲਗਾ (ਵਿਵੇਕ/ਗੁਰਪ੍ਰੀਤ)  ਸ਼੍ਰੀ ਮੁਖਵਿੰਦਰ ਸਿੰਘ ਭੁੱਲਰ, ਪੀ.ਪੀ.ਐੱਸ ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ ਦੇ ਭੈੜੇ ਅਨਸਰਾਂ/ਨਸ਼ਾ ਤਸਕਰਾਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਸ਼੍ਰੀ ਮਨਪ੍ਰੀਤ ਸਿੰਘ ਢਿੱਲੋਂ, ਪੀ.ਪੀ.ਐਸ ਪੁਲਿਸ ਕਪਤਾਨ, ਤਫਤੀਸ਼ ਜਲੰਧਰ ਦਿਹਾਤੀ ਅਤੇ ਸ਼੍ਰੀ ਜਗਦੀਸ਼ ਰਾਜ, ਪੀ.ਪੀ.ਐੱਸ. ਉੱਪ- ਪੁਲਿਸ ਕਪਤਾਨ, ਸਬ-ਡਵੀਜਨ ਫਿਲੌਰ ਦੀ ਅਗਵਾਈ ਹੇਠ ਐਸ.ਆਈ ਮਹਿੰਦਰ ਪਾਲ, ਮੁੱਖ ਅਫਸਰ ਥਾਣਾ ਬਿਲਗਾ ਦੀ ਪੁਲਿਸ ਵੱਲੋਂ ()1 ਵਿਅਕਤੀ ਨੂੰ 102 ਨਸ਼ੀਲੀਆ ਗੋਲੀਆਂ ਸਮੇਤ ਗ੍ਰਿਫਤਾਰ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ਼੍ਰੀ ਜਗਦੀਸ਼ ਰਾਜ, ਪੀ.ਪੀ.ਐੱਸ, ਉੱਪ-ਪੁਲਿਸ ਕਪਤਾਨ, ਸਬ- ਡਵੀਜਨ ਫਿਲੌਰ ਜੀ ਨੇ ਦੱਸਿਆ ਕਿ ਮਿਤੀ 29-03-2023 ਨੂੰ AS ਅਨਵਰ ਮਸੀਹ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਬਾ ਤਲਾਸ਼ ਭੈੜੇ ਪੁਰਸ਼ਾਂ ਦੇ ਸਬੰਧ ਵਿੱਚ ਥਾਣਾ ਬਿਲਗਾ ਤੋ ਪਿੰਡ ਖੋਖੇਵਾਲ, ਮੀਉਵਾਲ ਆਦਿ ਨੂੰ ਜਾ ਰਹੇ ਸੀ।ਜਦ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਪਿੰਡ ਮੀਊਵਾਲ ਤੋਂ ਧੁੱਸੀ ਬੰਨ ਦਰਿਆ ਸਤਲੁਜ ਨੂੰ ਜਾ ਰਹੇ ਸੀ ਤਾਂ ਧੁੱਸੀ ਬੰਨ ਵੱਲੋ ਆ ਰਹੇ ਵਿਅਕਤੀ ਗੁਰਦੀਪ ਸਿੰਘ ਉਰਫ ਦੀਪਾ ਪੁੱਤਰ ਮਹਿੰਦਰ ਸਿੰਘ ਵਾਸੀ ਡੇਰਾ ਪੱਥਰਾ ਵਾਲਾ ਮੀਉਵਾਲ ਥਾਣਾ ਬਿਲਗਾ ਜਿਲ੍ਹਾ ਜਲੰਧਰ ਨੂੰ ਕਾਬੂ ਕਰਕੇ ਉਸ ਪਾਸੋਂ ਖੁੱਲੀਆ 102ਨਸ਼ੀਲੀਆ ਗੋਲੀਆ ਬ੍ਰਾਮਦ ਕਰਕੇ ਦੋਸ਼ੀ ਦੇ ਖਿਲਾਫ ਮੁਕੱਦਮਾ ਨੰਬਰ 38 ਮਿਤੀ 29-03-2023 ਅ/ਧ 22 (ਬੀ)-61-85 NDPS Act ਥਾਣਾ ਬਿਲਗਾ ਦਰਜ ਰਜਿਸਟਰ ਕਰਕੇ ਮੁੱਢਲੀ ਤਫਤੀਸ਼ ਅਮਲ ਵਿੱਚ ਲਿਆਦੀ ਗਈ।ਦੋਸ਼ੀ ਪਾਸੋਂ ਡੂੰਘਾਈ ਨਾਲ ਪੁੱਛ-ਗਿੱਛ ਕੀਤੀ ਜਾ ਰਹੀ ਹੈ। ਦੋਸ਼ੀ ਗੁਰਦੀਪ ਸਿੰਘ ਉਰਫ ਦੀਪਾ ਉਕਤ ਦੇ ਖਿਲਾਫ ਇਸਤੋਂ ਪਹਿਲਾ ਵੀ ਆਬਕਾਰੀ ਐਕਟ ਅਤੇ ਐਨ.ਡੀ.ਪੀ.ਐੱਸ. ਐਕਟ ਤਹਿਤ ਕੁੱਲ 09 ਮੁਕੱਦਮੇ ਦਰਜ ਰਜਿਸਟਰ ਹੋਏ ਹਨ।

ਬ੍ਰਾਮਦਗੀ ਦਾ ਵੇਰਵਾ

ਖੁੱਲੀਆ ਨਸ਼ੀਲੀਆ ਗੋਲੀਆ 102

error: Content is protected !!