ਭਵਾਨੀਗੜ੍ਹ (ਕ੍ਰਿਸ਼ਨ ਚੌਹਾਨ) ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਹਰਦਿੱਤਪੁਰਾ ਵਿਖੇ ਸਾਲਾਨਾ ਗ੍ਰੈਜੂਏਸ਼ਨ ਸੈਰਾਮਨੀ ਅਤੇ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ ਜਿਸ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਬਲਾਕ ਪ੍ਰਾਇਮਰੀ ਅਫਸਰ ਗੋਪਾਲ ਕ੍ਰਿਸ਼ਨ ਸ਼ਰਮਾ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਮੁੱਖੀ ਗੁਰਦੀਪ ਸਿੰਘ ਫੱਗੂਵਾਲਾ ਨੇ ਦੱਸਿਆ ਕੇ ਸਕੂਲ ਦੇ ਵਿਦਿਆਰਥੀਆਂ ਨੇ ਜਿਥੇ ਵੱਖ-ਵੱਖ ਸੱਭਿਆਚਾਰਕ ਸਰਗਰਮੀਆਂ ਤੇ ਖੇਡਾਂ ਵਿੱਚ ਭਾਗ ਲਿਆ। ਉਥੇ ਸੈਂਟਰ ਪੱਧਰੀ ਖੇਡਾਂ ਵਿੱਚੋਂ ਸਕੂਲ ਦੇ ਵਿਦਿਆਰਥੀਆਂ ਨੇ 7ਗੋਲਡ ਮੈਡਲ 8 ਸਿਲਵਰ ਤੇ 9 ਬ੍ਰੌਨਜ਼ ਮੈਡਲ ਜਿੱਤ ਕੇ ਸਕੂਲ ਦਾ ਨਾਂ ਚਮਕਾਇਆ ਹੈ। ਸਕੂਲ ਦਾ ਨਤੀਜਾ ਸੌ ਪ੍ਰਤੀਸ਼ਤ ਰਿਹਾ। ਅੱਜ ਦੇ ਇਸ ਸਮਾਗਮ ਵਿਚ ਸ਼ਹੀਦ ਭਗਤ ਸਿੰਘ ਸਬੰਧੀ ਕੋਰਿਓਗ੍ਰਾਫੀ, ਭੰਗੜਾ, ਗਿੱਧਾ ਅਤੇ ਛੋਟੇ ਬੱਚਿਆਂ ਦੀ ਫੈਸੀ ਡਰੈਸ ਨੇ ਦੇਖਣ ਵਾਲਿਆਂ ਦਾ ਵਿਸ਼ੇਸ਼ ਧਿਆਨ ਖਿੱਚਿਆ ਅਤੇ ਬੱਚਿਆਂ ਦੀਆਂ ਪੇਸ਼ਕਾਰੀਆਂ ਦੀ ਖੂਬ ਤਾਰੀਫ਼ ਕੀਤੀ। ਬਲਾਕ ਪ੍ਰਾਇਮਰੀ ਅਫਸਰ ਗੋਪਾਲ ਸ਼ਰਮਾ ਨੇ ਸਰਕਾਰ ਵੱਲੋਂ ਇਸ ਸੈਸ਼ਨ ਦੇ ਸ਼ੁਰੂ ਵਿੱਚ ਹੀ ਕਿਤਾਬਾਂ ਭੇਜਣ ਅਤੇ ਬੱਚਿਆਂ ਲਈ ਸਹੂਲਤਾਂ ਮੁਹੱਈਆ ਕਰਵਾਉਣ ਦੇ ਲਈ ਜਾਣਕਾਰੀ ਦਿੱਤੀ ਅਤੇ ਸਰਕਾਰ ਦਾ ਧੰਨਵਾਦ ਕੀਤਾ। ਇਸ ਸਮਾਰੋਹ ਵਿਚ ਸੈਂਟਰ ਹੈਡ ਟੀਚਰ ਕੁਲਵੰਤ ਸਿੰਘ,ਪਿੰਡ ਦੇ ਸਰਪੰਚ ਗਿਆਨ ਸਿੰਘ, ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਪਰਸਨ ਰਾਜਵਿੰਦਰ ਕੌਰ , ਅਧਿਆਪਕ ਕੁਲਦੀਪਸਿੰਘ ਘਾਬਦਾਂ,ਕੋਆਪ੍ਰੇਟਿਵ ਸੁਸਾਇਟੀ ਦੇ ਪ੍ਰਧਾਨ ਸਾਹਿਬ,ਮਨਦੀਪ ਸਿੰਘ ਹਰਦਿੱਤਪੁਰਾ, ਦਾਨੀ ਸੱਜਣ ਭਰਭੂਰ ਸਿੰਘ ਜੋ ਹਰ ਸਾਲ ਬੱਚਿਆਂ ਨੂੰ ਮੁਫਤ ਕਾਪੀਆਂ ਦਿੰਦੇ ਹਨ ਉਨ੍ਹਾਂ ਨੇ ਵੀ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ।