ਜਿਲ੍ਹਾ ਜਲੰਧਰ ਦਿਹਾਤੀ ਦੇ ਥਾਣਾ ਫਿਲੌਰ ਦੀ ਪੁਲਿਸ ਨੇ 02 ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਉਹਨਾ ਪਾਸੋ 500 ਗ੍ਰਾਮ ਹੈਰੋਇਨ ਅਤੇ 9500/- ਰੁਪਏ ਡਰੱਗ ਮਨੀ ਬਰਾਮਦ ਕਰਕੇ ਵੱਡੀ ਸਫਲਤਾ ਹਾਸਲ ਕੀਤੀ ।

ਜਲੰਧਰ ਦਿਹਾਤੀ ਫਿਲੌਰ ( ਜਸਕੀਰਤ ਰਾਜਾ )
ਸ਼੍ਰੀ ਮੁਖਵਿੰਦਰ ਸਿੰਘ ਭੁੱਲਰ ਪੀ.ਪੀ.ਐਸ, ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ ਦੇ ਮਾੜੇ ਅਨਸਰਾ/ਨਸ਼ਾ ਤਸਕਰਾਂ ਦੇ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਸ਼੍ਰੀ ਮਨਪ੍ਰੀਤ ਸਿੰਘ ਢਿੱਲੋਂ ਪੀ.ਪੀ.ਐਸ, ਪੁਲਿਸ ਕਪਤਾਨ, ਇੰਨਵੈਸਟੀਗੇਸ਼ਨ, ਜਲੰਧਰ ਦਿਹਾਤੀ ਅਤੇ ਸ਼੍ਰੀ ਜਗਦੀਸ਼ ਰਾਜ ਪੀ.ਪੀ.ਐਸ ਉਪ ਪੁਲਿਸ ਕਪਤਾਨ, ਸਬ ਡਵੀਜ਼ਨ ਫਿਲੌਰ ਦੀ ਅਗਵਾਈ ਹੇਠ ਇੰਸਪੈਕਟਰ ਹਰਜਿੰਦਰ ਸਿੰਘ ਮੁੱਖ ਅਫਸਰ ਥਾਣਾ ਫਿਲੌਰ ਦੀ ਪੁਲਿਸ ਪਾਰਟੀ ਵੱਲੋਂ (02 ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਉਹਨਾ ਪਾਸੋ 500 ਗ੍ਰਾਮ ਹੈਰੋਇਨ ਅਤੇ 9500/- ਰੁਪਏ ਡਰੱਗ ਮਨੀ ਬਰਾਮਦ ਕਰਕੇ ਵੱਡੀ ਸਫਲਤਾ ਹਾਸਲ ਕੀਤੀ।ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ਼੍ਰੀ ਜਗਦੀਸ਼ ਰਾਜ ਪੀ.ਪੀ.ਐਸ ਉਪ ਪੁਲਿਸ ਕਪਤਾਨ, ਸਬ ਡਵੀਜ਼ਨ ਫਿਲੌਰ ਜੀ ਨੇ ਦੱਸਿਆ ਕਿ ਇੰਸਪੈਕਟਰ ਹਰਜਿੰਦਰ ਸਿੰਘ ਮੁੱਖ ਅਫਸਰ ਥਾਣਾ ਫਿਲੌਰ ਦੀ ਟੀਮ ਦੇ ਸਬ-ਇੰਸਪੈਕਟਰ ਪਰਮਜੀਤ ਸਿੰਘ ਨੂੰ ਪੁਖਤਾ ਜਾਣਕਾਰੀ ਮਿਲੀ ਕਿ ਸੰਦੀਪ ਕੁਮਾਰ ਉਰਫ ਹੈਪੀ ਪੁੱਤਰ ਸੀਤਾ ਰਾਮ ਵਾਸੀ ਗੰਨਾ ਪਿੰਡ ਹਾਲ ਵਾਸੀ ਗੋਪਾਲ ਕਲੋਨੀ ਪਿੰਡ ਗੜ੍ਹਾ ਥਾਣਾ ਫਿਲੌਰ ਜਿਲ੍ਹਾ ਜਲੰਧਰ ਜੋ ਵੱਡੇ ਪੱਧਰ ਤੇ ਹੈਰੋਇਨ ਵੇਚਣ ਦਾ ਧੰਦਾ ਕਰਦਾ ਹੈ। ਜੋ ਇਸ ਪੁਖਤਾ ਜਾਣਕਾਰੀ ਦੇ ਆਧਾਰ ਤੇ ਪਿੰਡ ਗੜ੍ਹਾ ਤੋਂ ਸੰਦੀਪ ਕੁਮਾਰ ਉਰਫ ਹੈਪੀ ਉਕਤ ਨੂੰ ਗ੍ਰਿਫਤਾਰ ਕਰਕੇ ਇਸ ਪਾਸੋਂ 500 ਗ੍ਰਾਮ ਹੈਰੋਇਨ ਅਤੇ 9500/- ਰੁਪਏ ਡਰੱਗ ਮਨੀ ਭਾਰਤੀ ਕਰੰਸੀ ਬਰਾਮਦ ਕੀਤੀ ਗਈ ਜੋ ਇਸਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਉਹ ਇਹ ਧੰਦਾ ਆਪਣੇ ਸਾਥੀ ਹਰਪ੍ਰੀਤ ਸਿੰਘ ਉਰਫ ਸ਼ਿੰਦਾ ਪੁੱਤਰ ਪਿਆਰਾ ਸਿੰਘ ਵਾਸੀ ਮਕਾਨ ਨੰਬਰ 111, ਗਲੀ ਨੰਬਰ 03, ਹਰਵਿੰਦਰ ਨਗਰ, ਫਾਬੜਾ ਰੋਡ ਲੁਧਿਆਣਾ ਥਾਣਾ ਸਲੇਮ ਟਾਬਰੀ ਲੁਧਿਆਣਾ ਹਾਲ ਵਾਸੀ ਗੋਪਾਲ ਕਲੋਨੀ ਪਿੰਡ ਗੜ੍ਹਾ ਥਾਣਾ ਫਿਲੌਰ ਜਿਲ੍ਹਾ ਜਲੰਧਰ ਨਾਲ ਮਿਲ ਕੇ ਕਰਦਾ ਹੈ ਜਿਸ ਤੇ ਦੋਸ਼ੀਆ ਦੇ ਖਿਲਾਫ ਮੁਕੱਦਮਾ ਨੰਬਰ 68 ਮਿਤੀ 01.04.2023 ਜੁਰਮ 21ਸੀ/29-ਐਨ.ਡੀ.ਪੀ.ਐਸ ਐਕਟ ਥਾਣਾ ਫਿਲੌਰ ਮੁਕੱਦਮਾ ਦਰਜ ਕੀਤਾ, ਦੋਸ਼ੀਆ ਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ।ਦੋਸ਼ੀਆ ਪਾਸੋਂ ਡੂੰਘਾਈ ਨਾਲ ਪੁਛ ਗਿਛ ਕੀਤੀ ਜਾ ਰਹੀ ਹੈ ਅਤੇ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ। ਇੱਥੇ ਇਹ ਵੀ ਜਿਕਰਯੋਗ ਹੈ ਕਿ ਸੰਦੀਪ ਕੁਮਾਰ ਉਰਫ ਹੈਪੀ ਦੇ ਖਿਲਾਫ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਵੱਖ ਵੱਖ ਥਾਣਿਆ ਵਿੱਚ ਹੈਰੋਇਨ ਦਾ ਧੰਦਾ ਕਰਨ ਤੇ ਕਰੀਬ 10 ਮੁਕੱਦਮੇ ਦਰਜ ਰਜਿਸ਼ਟਰ ਹਨ ਅਤੇ ਇਹ ਗੰਨਾ ਪਿੰਡ ਤੋਂ ਆਪਣੀ ਰਿਹਾਇਸ਼ ਬਦਲ ਕੇ ਪਿੰਡ ਗੜ੍ਹੀ ਵਿਖੇ ਰਹਿੰਦਾ ਹੈ ਅਤੇ ਵੱਡੇ ਪੱਧਰ ਤੇ ਨਸ਼ਾ ਵੇਚਦਾ ਸੀ।

ਬਰਾਮਦਗੀ

500 ਗ੍ਰਾਮ ਹੈਰੋਇਨ

9500/- ਰੁਪਏ ਡਰੱਗ ਮਨੀ ਭਾਰਤੀ ਕਰੰਸੀ

error: Content is protected !!