ਅੰਮ੍ਰਿਤਪਾਲ ਸਿੰਘ ਦੇ ਸਾਥੀ ਪਪਲਪ੍ਰੀਤ ਸਿੰਘ ਨੂੰ ਪੰਜਾਬ ਪੁਲਿਸ ਨੇ ਹੁਸ਼ਿਆਰਪੁਰ ਨੇੜਿਓਂ ਗ੍ਰਿਫਤਾਰ ਕਰ ਲਿਆ ਹੈ।

ਪੰਜਾਬ (rhrpnews) ਅੰਮ੍ਰਿਤਪਾਲ ਸਿੰਘ ਦੇ ਸਾਥੀ ਪਪਲਪ੍ਰੀਤ ਸਿੰਘ ਨੂੰ ਪੰਜਾਬ ਪੁਲਿਸ ਨੇ ਹੁਸ਼ਿਆਰਪੁਰ ਨੇੜਿਓਂ ਗ੍ਰਿਫਤਾਰ ਕਰ ਲਿਆ ਹੈ। ਹੁਸ਼ਿਆਰਪੁਰ ਦੇ ਸ਼ਹਿਰ ਦਸੂਹਾ ਦੇ ਕਸਬਾ ਨਾਮ ਦੇ ਮੁਹੱਲੇ ਤੋਂ ਪਪਲਪ੍ਰੀਤ ਦੀ ਗ੍ਰਿਫਤਾਰੀ ਹੋਈ ਹੈ। ਪੰਜਾਬ ਪੁਲਿਸ ਤੇ ਕੇਂਦਰੀ ਏਜੰਸੀਆਂ ਪਿਛਲੇ ਕਾਫੀ ਦਿਨਾਂ ਤੋਂ ਅੰਮ੍ਰਿਤਪਾਲ ਤੇ ਪਪਲਪ੍ਰੀਤ ਦੀ ਭਾਲ ਕਰ ਰਹੀਆਂ ਸਨ। ਹਾਲਾਂਕਿ ਅੰਮ੍ਰਿਤਪਾਲ ਤਾਂ ਹੱਥ ਨਹੀਂ ਲੱਗਾ ਪਰ ਪਪਲਪ੍ਰੀਤ ਨੂੰ ਕਾਬੂ ਕਰ ਲਿਆ ਗਿਆ ਹੈ। ਦੱਸ ਦਈਏ ਕਿ ਪੁਲਿਸ ਵੱਲੋਂ ਦੋਵਾਂ ਨੂੰ ਭਗੌੜੇ ਐਲਾਨਿਆ ਗਿਆ ਸੀ। ਪੁਲਿਸ ਵੱਲੋਂ ਪੰਜਾਬ ਤੋਂ ਇਲਾਵਾ ਹੋਰ ਸੂਬਿਆਂ ਵਿਚ ਵੀ ਇਨ੍ਹਾਂ ਦੀ ਭਾਲ ਕੀਤੀ ਜਾ ਰਹੀ ਸੀ।

error: Content is protected !!