ਅੱਜ ਇੱਥੇ ਅਨਾਜ ਮੰਡੀ ਵਿਖੇ ਹਲਕਾ ਵਿਧਾਇਕ ਸੰਗਰੂਰ ਨਰਿੰਦਰ ਕੌਰ ਭਰਾਜ ਵੱਲੋਂ ਕਣਕ ਦੀ ਖਰੀਦ ਸ਼ੁਰੂ ਕਰਵਾਈ ਗਈ।

ਭਵਾਨੀਗੜ੍ਹ,(ਕ੍ਰਿਸ਼ਨ ਚੌਹਾਨ/ਗੁਰਦੀਪ ਸਿੰਘ)
ਅੱਜ ਇੱਥੇ ਅਨਾਜ ਮੰਡੀ ਵਿਖੇ ਹਲਕਾ ਵਿਧਾਇਕ ਸੰਗਰੂਰ ਨਰਿੰਦਰ ਕੌਰ ਭਰਾਜ ਵੱਲੋਂ ਕਣਕ ਦੀ ਖਰੀਦ ਸ਼ੁਰੂ ਕਰਵਾਈ ਗਈ। ਇਸ ਮੌਕੇ ਉਨ੍ਹਾਂ ਨਾਲ ਵਿਨੀਤ ਕੁਮਾਰ ਐਸਡੀਐਮ ਭਵਾਨੀਗੜ੍ਹ, ਪਿਰਤਪਾਲ ਸਿੰਘ ਡੀਐਸਪੀ ਤੇ ਖਰੀਦ ਅਧਿਕਾਰੀ ਵੀ ਮੌਜੂਦ ਸਨ। ਇਸ ਮੌਕੇ ਵਿਧਾਇਕ ਭਰਾਜ ਨੇ ਦੱਸਿਆ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਕਣਕ ਦੀ ਖਰੀਦ ਸਬੰਧੀ ਪੂਰੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਬੇਮੌਸਮੀ ਬਰਸਾਤ ਕਾਰਨ ਫਸਲਾਂ ਦੇ ਨੁਕਸਾਨ ਹੋਣ ਦੇ ਬਾਵਜੂਦ ਪਿਛਲੇ ਸਾਲ ਨਾਲੋਂ ਇਸ ਵਾਰ ਕਣਕ ਦਾ ਝਾੜ ਵੱਧ ਨਿੱਕਲਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਬਲਾਕ ਭਵਾਨੀਗੜ੍ਹ ਦੇ ਸਾਰੇ ਖਰੀਦ ਕੇਂਦਰਾਂ ਵਿੱਚ ਕਣਕ ਦੀ ਖਰੀਦ, ਬਾਰਦਾਨਾਂ,ਢੋਆਈ ਅਤੇ ਅਦਾਇਗੀ ਦੇ ਪ੍ਰਬੰਧ ਕੀਤੇ ਗਏ ਹਨ। ਮੰਡੀਆਂ ਵਿੱਚ ਪੀਣ ਵਾਲੇ ਪਾਣੀ,ਸਫਾਈ, ਲਾਈਟਾਂ ਵਗੈਰਾ ਦਾ ਇੰਤਜ਼ਾਮ ਵੀ ਕੀਤਾ ਗਿਆ ਹੈ। ਵਿਧਾਇਕ ਭਰਾਜ ਨੇ ਖਰੀਦ ਅਧਿਕਾਰੀਆਂ, ਆੜਤੀਆਂ, ਮਜ਼ਦੂਰਾਂ ਤੇ ਮੰੰਡੀ ਵਿਚ ਹਾਜ਼ਰ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਣਕ ਦੀ ਖਰੀਦ ਵਿੱਚ ਕਿਸੇ ਕਿਸਮ ਦੀ ਢਿੱਲਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਆੜਤੀਆ ਐਸੋਸੀਏਸ਼ਨ ਦੇ ਪ੍ਰਧਾਨ ਪ੍ਰਦੀਪ ਦੀਪਾ ਮਿੱਤਲ, ਪ੍ਰਗਟ ਸਿੰਘ ਢਿੱਲੋਂ, ਭੀਮ ਸਿੰਘ ਗਾੜੀਆ, ਗੁਰਤੇਜ ਸਿੰਘ, ਇਕਬਾਲ ਸਿੰਘ ਤੂਰ, ਕੁਲਵੰਤ ਸਿੰਘ ਵੀ ਹਾਜ਼ਰ ਸਨ।

error: Content is protected !!