ਬਿਜਲੀ ਦੀਆਂ ਤਾਰਾਂ ਤੋਂ ਹੋਏ ਸ਼ਾਰਟ ਸਰਕਟ ਕਾਰਨ 9 ਏਕੜ ਕਣਕ ਸੜ ਕੇ ਸੁਆਹ

ਭਵਾਨੀਗੜ੍ਹ(ਕ੍ਰਿਸ਼ਨ ਚੌਹਾਨ)  ਇੱਥੋਂ ਨੇੜਲੇ ਪਿੰਡ ਭੱਟੀਵਾਲ ਕਲਾਂ ਵਿਖੇ ਬਿਜਲੀ ਦੀਆਂ ਤਾਰਾਂ ਤੋਂ ਹੋਏ ਸ਼ਾਰਟ ਸਰਕਟ ਕਾਰਨ 9 ਏਕੜ ਕਣਕ ਸੜ ਕੇ ਸੁਆਹ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਗੁਰਮੀਤ ਸਿੰਘ ਰਟੋਲ ਅਤੇ ਗੁਰਚੇਤ ਸਿੰਘ ਨੇ ਦੱਸਿਆ ਕਿ ਅੱਜ ਦੁਪਹਿਰ ਵੇਲੇ ਖੇਤਾਂ ਵਿੱਚੋਂ ਲੰਘ ਰਹੀ ਬਿਜਲੀ ਦੀ ਲਾਈਨ ਦੀਆਂ ਤਾਰਾਂ ਤੋਂ ਸ਼ਾਰਟ ਸਰਕਟ ਹੋਣ ਕਾਰਨ ਪੱਕੀ ਖੜੀ ਕਣਕ ਨੂੰ ਅੱਗ ਲੱਗ ਗਈ। ਰੌਲਾ ਪਾਉਣ ਤੇ ਪਿੰਡ ਦੇ ਲੋਕਾਂ ਨੇ ਟਰੈਕਟਰਾਂ ਤੇ ਹੋਰ ਸਾਧਨਾਂ ਰਾਹੀਂ ਅੱਗ ਨੂੰ ਅੱਗੇ ਵਧਣ ਤੋਂ ਰੋਕਣ ਦੀ ਕੋਸ਼ਿਸ਼ ਕੀਤੀ। ਇਸੇ ਦੌਰਾਨ ਸੂਚਨਾ ਮਿਲਦਿਆਂ ਹੀ ਭਵਾਨੀਗੜ੍ਹ ਵਿਖੇ ਅੱਜ ਹੀ ਤਾਇਨਾਤ ਕੀਤੀ ਫਾਇਰ ਬ੍ਰਿਗੇਡ ਦੀ ਗੱਡੀ ਨੇ ਪਹੁੰਚ ਕੇ ਅੱਗ ਤੇ ਕਾਬੂ ਪਾ ਲਿਆ।
ਉਨਾਂ ਦੱਸਿਆ ਕਿ ਅੱਗ ਲੱਗਣ ਕਾਰਣ ਕਿਸਾਨ ਸਵਰਨ ਸਿੰਘ ਦੀ ਤਿੰਨ ਏਕੜ, ਮੇਜਰ ਸਿੰਘ ਦੀ ਇੱਕ ਏਕੜ ਅਤੇ ਬਲਿਆਲ ਦੇ ਕਿਸਾਨ ਕਰਮਜੀਤ ਸਿੰਘ ਤੇ ਸਾਥੀ ਵੱਲੋਂ ਜ਼ਮੀਨ ਠੇਕੇ ਤੇ ਲੈ ਕੇ ਬੀਜੀ 5 ਏਕੜ ਕਣਕ ਸੜ ਗਈ।

error: Content is protected !!