ਜਿਲ੍ਹਾ ਜਲੰਧਰ ਦਿਹਾਤੀ ਦੇ ਥਾਣਾ ਫਿਲੌਰ ਦੀ ਪੁਲਿਸ ਨੇ 01 ਨਸ਼ਾ ਤਸਕਰ ਨੂੰ 22 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ।

ਜਲੰਧਰ ਦਿਹਾਤੀ ਫਿਲੌਰ (ਜਸਕੀਰਤ ਰਾਜਾ)
ਸ਼੍ਰੀ ਮੁਖਵਿੰਦਰ ਸਿੰਘ ਭੁੱਲਰ ਪੀ.ਪੀ.ਐਸ, ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ, ਸਮਾਜ ਦੇ ਮਾੜੇ ਅਨਸਰਾਂ/ਨਸ਼ਾ ਤਸਕਰਾਂ ਦੇ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਸ਼੍ਰੀ ਮਨਪ੍ਰੀਤ ਸਿੰਘ ਢਿੱਲੋਂ ਪੀ.ਪੀ.ਐਸ. ਪੁਲਿਸ ਕਪਤਾਨ, ਇੰਨਵੈਸਟੀਗੇਸ਼ਨ, ਜਲੰਧਰ ਦਿਹਾਤੀ, ਅਤੇ ਸ੍ਰੀ ਜਗਦੀਸ਼ ਰਾਜ ਪੀ.ਪੀ.ਐਸ ਉਪ ਪੁਲਿਸ ਕਪਤਾਨ, ਸਬ ਡਵੀਜ਼ਨ ਫਿਲੌਰ ਜੀ ਦੀ ਅਗਵਾਈ ਹੇਠ ਇੰਸਪੈਕਟਰ ਹਰਜਿੰਦਰ ਸਿੰਘ ਮੁੱਖ ਅਫਸਰ ਥਾਣਾ ਫਿਲੌਰ ਦੀ ਟੀਮ ਵੱਲੋਂ 01 ਨਸ਼ਾ ਤਸਕਰ ਨੂੰ 22 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਨ ਵਿਚ ਵਡੀ ਸਫਲਤਾ ਹਾਸਲ ਕੀਤੀ ਹੈ।ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ਼੍ਰੀ ਜਗਦੀਸ਼ ਰਾਜ ਪੀ.ਪੀ.ਐਸ ਉਪ ਪੁਲਿਸ ਕਪਤਾਨ, ਸਬ ਡਵੀਜ਼ਨ ਫਿਲੌਰ ਜੀ ਨੇ ਦੱਸਿਆ ਕਿ ਮਿਤੀ 12.04.2023 ਨੂੰ ਸਹਾਇਕ ਸਬ ਇੰਸਪੈਕਟਰ ਉਮੇਸ਼ ਕੁਮਾਰ ਥਾਣਾ ਫਿਲੌਰ ਦੀ ਟੀਮ ਵੱਲੋਂ ਕਮਲੇਸ਼ ਉਰਫ ਸੋਨੂੰ ਬੱਚਾ ਪੁੱਤਰ ਸੁੰਦਰ ਲਾਲ ਵਾਸੀ ਖੱਡ ਮੁਹੱਲਾ ਪੰਜਢੇਰਾ ਥਾਣਾ ਫਿਲੌਰ ਨੂੰ ਗ੍ਰਿਫਤਾਰ ਕਰਕੇ ਇਸ ਪਾਸੋਂ 22 ਗ੍ਰਾਮ ਹੈਰੋਇਨ ਬਰਾਮਦ ਕਰਕੇ ਦੋਸ਼ੀ ਦੇ ਖਿਲਾਫ ਮੁਕੱਦਮਾ ਨੰਬਰ 84 ਮਿਤੀ 12.04.2023 ਜੁਰਮ 21ਬੀ-ਐਨ.ਡੀ.ਪੀ.ਐਸ ਐਕਟ ਥਾਣਾ ਫਿਲੌਰ ਦਰਜ ਰਜਿਸਟਰ ਕੀਤਾ ਗਿਆ। ਜੋ ਮੁਢਲੀ ਪੁੱਛਗਿੱਛ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਦੋਸ਼ੀ ਕਮਲੇਸ਼ ਲੁਕ ਛਿਪ ਕੇ ਕਾਫੀ ਸਮੇਂ ਤੋਂ ਨਸ਼ੇ ਦਾ ਕਾਰੋਬਾਰ ਕਰ ਰਿਹਾ ਸੀ ਜੋ ਇਸਦਾ ਪੁਲਿਸ ਰਿਮਾਂਡ ਹਾਸਲ ਕਰਕੇ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।

ਬਰਾਮਦਗੀ :-

22 ਗ੍ਰਾਮ ਹੈਰੋਇਨ

error: Content is protected !!