ਬੀਬੀ ਜੰਗੀਰ ਕੌਰ ਨੇਂ PM ਮੋਦੀ ਨੂੰ ਪੱਤਰ ਲਿਖ ਸਿਖਾਂ ਦੇ ਧਾਰਮਿਕ ਮੁਦਿਆਂ ਨੂੰ ਲੈ ਕੇ ਕੀਤੀ ਅਪੀਲ ।

ਚੰਡੀਗੜ੍ਹ (ਬਿਊਰੋ ਬਲਵਿੰਦਰ ਬਾਲੀ) -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਹੈ। ਬੀਬੀ ਜਗੀਰ ਕੌਰ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਲਿਖੇ ਪੱਤਰ ’ਚ ਸਿੱਖ ਭਾਈਚਾਰੇ ਦੇ ਪ੍ਰਮੁੱਖ ਧਾਰਮਿਕ ਮੁੱਦਿਆਂ ’ਤੇ ਧਿਆਨ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨੂੰ ਕਿਹਾ ਕਿ ਨਵੀਂ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਂ ਬਦਲ ਕੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਅੰਤਰਰਾਸ਼ਟਰੀ ਹਵਾਈ ਅੱਡਾ ਰੱਖਿਆ ਜਾਵੇ।
ਉਨ੍ਹਾਂ ਨੇਂ ਪ੍ਰਧਾਨ ਮੰਤਰੀ ਮੋਦੀ ਤੋਂ ਨਵੀਂ ਦਿੱਲੀ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਦੇ ਨਾਂ ’ਤੇ ਇਕ ਰਾਸ਼ਟਰੀ ਪੱਧਰ ਦੀ ਸੰਸਥਾ ਜਾਂ ਯੂਨੀਵਰਸਿਟੀ ਦੀ ਸਥਾਪਨਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਪੰਜਾਬ ਤੋਂ ਬਾਹਰਲੇ ਗੁਰਦੁਆਰਾ ਸਾਹਿਬਾਨ ਦੇ ਮੁੱਦਿਆਂ ਲੈ ਕੇ ਵੀ ਪੱਤਰ ’ਚ ਅਪੀਲ ਕੀਤੀ। ਇਸ ਤਰ੍ਹਾਂ ਬੀਬੀ ਜਗੀਰ ਕੌਰ ਨੇ ਸਿੱਖ ਭਾਈਚਾਰੇ ਦੇ ਹੋਰ ਧਾਰਮਿਕ ਮੁੱਦਿਆਂ ’ਤੇ ਧਿਆਨ ਦੇਣ ਦੀ ਪ੍ਰਧਾਨ ਮੰਤਰੀ ਮੋਦੀ ਨੂੰ ਅਪੀਲ ਕੀਤੀ ਹੈ।ਜ਼ਿਕਰਯੋਗ ਹੈ ਕਿ ਸਾਬਕਾ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਅੱਜ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਜਲੰਧਰ ਜ਼ਿਮਨੀ ਚੋਣ ਲਈ ਸਮਰਥਨ ਕਰਨ ਦਾ ਐਲਾਨ ਕਰ ਦਿੱਤਾ ਹੈ। ਬੀਬੀ ਜਗੀਰ ਕੌਰ ਨੇ ਭਾਜਪਾ ਨੂੰ ਸਮਰਥਨ ਦੇਣ ਦਾ ਐਲਾਨ ਕਰਦਿਆਂ ਕਿਹਾ ਕਿ ਅਸੀਂ ਤਾਂ ਭਾਜਪਾ ਨੂੰ 25 ਸਾਲਾਂ ਤੋਂ ਵੋਟਾਂ ਪਾ ਰਹੇ ਹਾਂ।

error: Content is protected !!