ਜਲੰਧਰ ਦਿਹਾਤੀ ਦੇ ਥਾਣਾ ਫਿਲੌਰ ਦੀ ਪੁਲਿਸ ਨੇ 01 ਨਸ਼ਾ ਤਸਕਰ ਨੂੰ 190 ਨਸ਼ੀਲੀਆ ਗੋਲੀਆ ਸਮੇਤ ਗ੍ਰਿਫਤਾਰ ਕਰਨ ਵਿੱਚ ਹਾਸਲ ਕੀਤੀ ਵੱਡੀ ਸਫਲਤਾ।

ਜਲੰਧਰ ਦਿਹਾਤੀ ਫਿਲੌਰ (ਜਸਕੀਰਤ ਰਾਜਾ)
ਸ਼੍ਰੀ ਮੁਖਵਿੰਦਰ ਸਿੰਘ ਭੁੱਲਰ ਪੀ.ਪੀ.ਐਸ, ਸੀਨੀਅਰ ਪੁਲਿਸ ਕਪਤਾਨ ਜਲੰਧਰ ਦਿਹਾਤੀ, ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ, ਮਾੜੇ ਅਨੁਸਰਾ/ਨਸ਼ਾ ਤਸਕਰਾਂ ਦੇ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਸ਼੍ਰੀ ਮਨਪ੍ਰੀਤ ਸਿੰਘ ਢਿੱਲੋਂ ਪੀ.ਪੀ.ਐਸ, ਪੁਲਿਸ ਕਪਤਾਨ, ਇੰਨਵੈਸਟੀਗੇਸ਼ਨ, ਜਲੰਧਰ ਦਿਹਾਤੀ, ਅਤੇ ਸ਼੍ਰੀ ਜਗਦੀਸ਼ ਰਾਜ ਪੀ.ਪੀ.ਐਸ ਉਪ ਪੁਲਿਸ ਕਪਤਾਨ ਸਬ ਡਵੀਜ਼ਨ ਫਿਲੌਰ ਜੀ ਦੀ ਅਗਵਾਈ ਹੇਠ ਇੰਸਪੈਕਟਰ ਹਰਜਿੰਦਰ ਸਿੰਘ ਮੁੱਖ ਅਫਸਰ ਥਾਣਾ ਫਿਲੌਰ ਦੀ ਟੀਮ ਨੇ ਇੱਕ ਨਸ਼ਾ ਤਸਕਰ ਨੂੰ ਗ੍ਰਿਫਤਾਰ ਕਰਕੇ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ਼੍ਰੀ ਜਗਦੀਸ਼ ਰਾਜ ਪੀ.ਪੀ.ਐਸ ਉਪ ਪੁਲਿਸ ਕਪਤਾਨ ਸਬ ਡਵੀਜ਼ਨ ਫਿਲੌਰ ਜੀ ਨੇ ਦੱਸਿਆ ਕਿ ਸਬ ਇੰਸਪੈਕਟਰ ਪਰਮਜੀਤ ਸਿੰਘ ਵੱਲੋਂ ਮਿਤੀ 06.06.2023 ਨੂੰ ਰਾਜ ਪਾਲ ਪੁੱਤਰ ਰਾਮ ਸਿੰਘ ਵਾਸੀ ਮੁੱਹਲਾ ਸੰਤੋਖਪੁਰ ਥਾਣਾ ਫਿਲੌਰ ਜਿਲਾ ਜਲੰਧਰ ਨੂੰ ਗ੍ਰਿਫਤਾਰ ਕਰਕੇ ਇਸ ਪਾਸੋਂ 190 ਨਸ਼ੀਲੀਆਂ ਗੋਲੀਆ ਬਰਾਮਦ ਕਰਕੇ ਮੁਕੱਦਮਾ ਨੰਬਰ 148 ਮਿਤੀ 06.06.2023 ਜੁਰਮ 22-61- 85ਐਨ.ਡੀ.ਪੀ.ਐਸ ਐਕਟ ਥਾਣਾ ਫਿਲੌਰ ਦਰਜ ਰਜਿਸ਼ਟਰ ਕੀਤਾ ਗਿਆ। ਜੋ ਮੁਢਲੀ ਪੁੱਛਗਿੱਛ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਇਹ ਲੁਕ ਛਿਪ ਕੇ ਕਾਫੀ ਸਮੇਂ ਤੋਂ ਫਿਲੌਰ ਸ਼ਹਿਰ ਵਿੱਚ ਨਸ਼ਾ ਵੇਚਣ ਦਾ ਕਾਰੋਬਾਰ ਕਰ ਰਿਹਾ ਸੀ। ਇਸਦਾ ਪੁਲਿਸ ਰਿਮਾਂਡ ਹਾਸਲ ਕਰਕੇ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।

ਬਰਾਮਦਗੀ :-

190 ਨਸ਼ੀਲੀਆ ਗੋਲੀਆ

error: Content is protected !!