ਜਿਲਾ ਜਲੰਧਰ (ਦਿਹਾਤੀ) ਦੇ ਥਾਣਾ ਲੋਹੀਆ ਦੀ ਪੁਲਿਸ ਪਾਰਟੀ ਵੱਲੋਂ ਇੱਕ ਵਿਅਕਤੀ ਨੂੰ ਸਮੇਤ ਮੋਟਰਸਾਈਕਲ ਨੰਬਰੀ PB91-B-9771 ਮਾਰਕਾ ਸਪਲੈਡਰ ਪਲੱਸ ਦੇ ਕਾਬੂ ਕਰਕੇ ਉਸ ਪਾਸੋਂ 80 ਗ੍ਰਾਮ ਹੈਰਇੰਨ ਬਰਾਮਦ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ।

ਜਲੰਧਰ ਦਿਹਾਤੀ ਲੋਹੀਆ ( ਜਸਕੀਰਤ ਰਾਜਾ/ਪਰਮਜੀਤ ਪਮਮਾ )
ਸ੍ਰੀ ਮੁਖਵਿੰਦਰ ਸਿੰਘ ਭੁੱਲਰ ਪੀ.ਪੀ.ਐਸ ਸੀਨੀਅਰ ਪੁਲਿਸ ਕਪਤਾਨ, ਜਲੰਧਰ-ਦਿਹਾਤੀ ਜੀ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਸਮਾਜ ਦੇ ਭੈੜੇ ਅਨਸਰਾਂ/ਨਸ਼ਾ ਤਸਕਰਾਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਸ੍ਰੀ ਮਨਪ੍ਰੀਤ ਸਿੰਘ ਢਿੱਲੋ PPS ਪੁਲਿਸ ਕਪਤਾਨ (ਤਫਤੀਸ਼ ),ਸ੍ਰੀ ਹਰਜੀਤ ਸਿੰਘ ਪੀ.ਪੀ.ਐਸ ਉਪ ਪੁਲਿਸ ਕਪਤਾਨ ਸਥਾਨਿਕ ਕਮ ਸਬ ਡਵੀਜਨ ਸ਼ਾਹਕੋਟ ਜਲੰਧਰ ਦਿਹਾਤੀ ਦੀਆ ਹਦਾਇਤਾ ਅਨੁਸਾਰ ਅਤੇ ਸਬ ਇੰਸਪੈਕਟਰ ਯਾਦਵਿੰਦਰ ਸਿੰਘ ਮੁੱਖ ਅਫਸਰ ਥਾਣਾ ਲੋਹੀਆ ਦੀ ਪੁਲਿਸ ਪਾਰਟੀ ਨੇ ਇੱਕ ਵਿਅਕਤੀ ਨੂੰ ਸਮੇਤ ਮੋਟਰਸਾਈਕਲ ਨੰਬਰੀ PB91-B-9771 ਮਾਰਕਾ ਸਪਲੈਡਰ ਪਲੱਸ ਦੇ ਕਾਬੂ ਕਰਕੇ ਉਸ ਪਾਸੋਂ 80 ਗ੍ਰਾਮ ਹੈਰੋਇਨ ਬਰਾਮਦ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ੍ਰੀ ਹਰਜੀਤ ਸਿੰਘ ਪੀ.ਪੀ.ਐਸ ਉਪ ਪੁਲਿਸ ਕਪਤਾਨ ਸਥਾਨਿਕ ਕਮ ਸਬ ਡਵੀਜਨ ਸ਼ਾਹਕੋਟ ਜਲੰਧਰ ਦਿਹਾਤੀ ਜੀ ਨੇ ਦੱਸਿਆਂ ਕਿ ਮਿਤੀ 06.06.2023 ਨੂੰ ਐਸ.ਆਈ ਗੋਵਿੰਦਰ ਸਿੰਘ ਨੇ ਸਮੇਤ ਕਰਮਚਾਰੀਆਂ ਦੇ ਦੋਰਾਨੇ ਨਾਕਾ ਬੰਦੀ ਨੇੜੇ ਸ਼ਮਸ਼ਾਨ ਘਾਟ ਲੋਹੀਆ ਤੇ ਇੱਕ ਵਿਅਕਤੀ ਜਿਸ ਦਾ ਨਾਮ ਹਰਸ਼ ਕੁਮਾਰ ਉਰਫ ਅੰਕੁਸ਼ ਕੁਮਾਰ ਪੁੱਤਰ ਲੇਟ ਰਵੀ ਦੱਤ ਵਾਸੀ ਬੋੜਾ ਗੜਸ਼ੰਕਰ ਜਿਲਾ ਹੁਸ਼ਿਆਰਪੁਰ ਹੈ ਨੂੰ ਸਮੇਤ ਮੋਟਰਸਾਈਕਲ ਨੰਬਰੀ PB91-B-9771 ਮਾਰਕਾ ਸਪਲੈਡਰ ਪਲੱਸ ਦੇ ਕਾਬੂ ਕਰਕੇ ਉਸ ਪਾਸੋਂ 80 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।ਜਿਸ ਤੇ ਐਸ.ਆਈ ਗੋਵਿੰਦਰ ਸਿੰਘ ਨੇ ਮੁਕਦਮਾ ਨੰਬਰ 58 ਮਿਤੀ 06.06.2023 ਜੁਰਮ 21(B)-61-85 NDPS Act ਥਾਣਾ ਲੋਹੀਆ ਜਿਲਾ ਜਲੰਧਰ ਦਰਜ ਰਜਿਸਟਰ ਕਰਕੇ ਮੁੱਢਲੀ ਤਫਤੀਸ਼ ਅਮਲ ਵਿੱਚ ਲਿਆਦੀ ਹੈ।

error: Content is protected !!