ਜਿਲ੍ਹਾ ਜਲੰਧਰ ਦਿਹਾਤੀ ਦੇ ਥਾਣਾ ਸ਼ਾਹਕੋਟ ਦੀ ਪੁਲਿਸ ਨੇ 205 ਨਸ਼ੀਲੀਆਂ ਗੋਲੀਆਂ ਸਮੇਤ 01 ਵਿਅਕਤੀ ਅਤੇ 20 ਬੋਤਲਾਂ ਸ਼ਰਾਬ ਨਜਾਇਜ ਸਮੇਤ 01 ਵਿਅਕਤੀ ਨੂੰ ਕੀਤਾ ਗ੍ਰਿਫਤਾਰ।

ਜਲੰਧਰ ਦਿਹਾਤੀ ਸ਼ਾਹਕੋਟ (ਜਸਕੀਰਤ ਰਾਜਾ)
ਸ੍ਰੀ ਮੁਖਵਿੰਦਰ ਸਿੰਘ ਭੁੱਲਰ, ਪੀ.ਪੀ.ਐਸ, ਸੀਨੀਅਰ ਪੁਲਿਸ ਕਪਤਾਨ, ਜਲੰਧਰ (ਦਿਹਾਤੀ) ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ ਦੇ ਮਾੜੇ ਅਨਸਰਾਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਸ੍ਰੀ ਮਨਪ੍ਰੀਤ ਸਿੰਘ ਢਿੱਲੋਂ, ਪੀ.ਪੀ.ਐਸ. ਪੁਲਿਸ ਕਪਤਾਨ (ਤਫਤੀਸ਼,, ਜਲੰਧਰ ਦਿਹਾਤੀ ਅਤੇ ਸ੍ਰੀ ਹਰਜੀਤ ਸਿੰਘ, ਪੀ.ਪੀ.ਐਸ. ਉੱਪ ਪੁਲਿਸ ਕਪਤਾਨ (ਸਥਾਨਿਕ), ਕਮ ਸਬ ਡਵੀਜਨ ਸ਼ਾਹਕੋਟ ਜੀ ਦੀ ਰਹਿਨੁਮਾਈ ਹੇਠ ਸਬ-ਇੰਸਪੈਕਟਰ ਅਮਨਪ੍ਰੀਤ ਕੌਰ, ਮੁੱਖ ਅਫਸਰ ਥਾਣਾ ਸ਼ਾਹਕੋਟ ਦੀ ਪੁਲਿਸ ਪਾਰਟੀ ਵੱਲੋਂ 205 ਨਸ਼ੀਲੀਆ ਗੋਲੀਆ ਅਤੇ 20 ਬੋਤਲਾਂ ਸ਼ਰਾਬ ਨਜਾਇਜ ਸਮੇਤ 02 ਵਿਅਕਤੀਆ ਨੂੰ ਗ੍ਰਿਫਤਾਰ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ।ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ੍ਰੀ ਹਰਜੀਤ ਸਿੰਘ, ਪੀ.ਪੀ.ਐਸ, ਉੱਪ ਪੁਲਿਸ ਕਪਤਾਨ (ਸਥਾਨਿਕ), ਕਮ ਸਬ ਡਵੀਜਨ ਸ਼ਾਹਕੋਟ ਜੀ ਨੇ ਦੱਸਿਆ ਕਿ ਮਿਤੀ 19,06.2023 ਨੂੰ ਏ.ਐਸ.ਆਈ ਸਲਿੰਦਰ ਸਿੰਘ ਥਾਣਾ ਸ਼ਾਹਕੋਟ ਨੇ ਸਮੇਤ ਪੁਲਿਸ ਪਾਰਟੀ ਦੇ ਗਸ਼ਤ ਦੌਰਾਨ ਪਰਜੀਆ ਮੋੜ ਸ਼ਾਹਕੋਟ ਤੋਂ ਰਵੀ ਉਰਫ ਰਾਮ ਲੁਭਾਇਆ ਪੁੱਤਰ ਦੁੱਲਾ ਵਾਸੀ ਮੁਹੱਲਾ ਢੇਰੀਆ ਸ਼ਾਹਕੋਟ ਥਾਣਾ ਸ਼ਾਹਕੋਟ ਜਿਲ੍ਹਾ ਜਲੰਧਰ ਨੂੰ ਸ਼ੱਕ ਦੀ ਬਿਨ੍ਹਾ ਪਰ ਕਾਬੂ ਕਰਕੇ ਇਸ ਦੀ ਤਲਾਸ਼ੀ ਕੀਤੀ ਤਾਂ ਇਸ ਪਾਸੋਂ 205 ਨਸ਼ੀਲੀਆਂ ਗੋਲੀਆਂ ਬ੍ਰਾਮਦ ਹੋਈਆ। ਜਿਸ ਤੇ ਇਸ ਦੇ ਖਿਲਾਫ ਮੁਕੱਦਮਾ ਨੰਬਰ 95 ਮਿਤੀ 19,06,2023 ਅ/ਧ 22(b)-61-85 NDPS Act ਥਾਣਾ ਸ਼ਾਹਕੋਟ ਜ਼ਿਲ੍ਹਾ ਜਲੰਧਰ ਦਰਜ ਰਜਿਸਟਰ ਕਰਕੇ ਤਫਤੀਸ਼ ਅਮਲ ਵਿੱਚ ਲਿਆਦੀ ਅਤੇ ਰਵੀ ਉਰਫ ਰਾਮ ਲੁਭਾਇਆ ਉਕਤ ਨੂੰ ਗ੍ਰਿਫਤਾਰ ਕੀਤਾ ਗਿਆ।ਇਸੇ ਤਰਾਂ ਮਿਤੀ 19.06.2023 ਨੂੰ ਏ.ਐਸ.ਆਈ ਦਲਜੀਤ ਸਿੰਘ ਚੌਕੀ ਤਲਵੰਡੀ ਸੰਘੇੜਾ ਥਾਣਾ ਸ਼ਾਹਕੋਟ ਨੇ ਸਮੇਤ ਪੁਲਿਸ ਪਾਰਟੀ ਦੇ ਗਸ਼ਤ ਦੌਰਾਨ ਨਜ਼ਦੀਕ ਪਿੰਡ ਬੰਗਾ ਤੋਂ ਜਸਪਾਲ ਸਿੰਘ ਉਰਫ ਪਾਲਾ ਪੁੱਤਰ ਗੁਲਜਾਰ ਸਿੰਘ ਵਾਸੀ ਕੋਹਾੜ ਖੁਰਦ ਥਾਣਾ ਸ਼ਾਹਕੋਟ ਜਿਲ੍ਹਾ ਜਲੰਧਰ ਨੂੰ ਕੋਨੀ ਪਲਾਸਟਿਕ ਵਜਨਦਾਰ ਚੁੱਕੀ ਆਉਂਦੇ ਨੂੰ ਸ਼ੱਕ ਦੀ ਬਿਨ੍ਹਾ ਪਰ ਕਾਬੂ ਕਰਕੇ ਕੈਨੀ ਦੀ ਤਲਾਸ਼ੀ ਕੀਤੀ ਤਾਂ ਉਸ ਵਿਚੋਂ 20 ਬੋਤਲਾਂ (15,000) ਐਮ.ਐਲ ਸ਼ਰਾਬ ਨਜਾਇਜ਼ ਬ੍ਰਾਮਦ ਹੋਈ। ਜਿਸ ਤੇ ਇਸ ਦੇ ਖਿਲਾਫ ਮੁਕੱਦਮਾ ਨੰਬਰ 96 ਮਿਤੀ 19.06.2023 ਅ/ਧ 61-714 ਐਕਸਾਈਜ਼ ਐਕਟ ਥਾਣਾ ਸ਼ਾਹਕੋਟ ਜਿਲਾ ਜਲੰਧਰ ਦਰਜ ਰਜਿਸਟਰ ਕਰਕੇ ਤਫਤੀਸ਼ ਅਮਲ ਵਿਚ ਲਿਆਦੀ ਗਈ ਅਤੇ ਜਸਪਾਲ ਸਿੰਘ ਉਰਫ ਪਾਲਾ ਉਕਤ ਨੂੰ ਗ੍ਰਿਫਤਾਰ ਕੀਤਾ ਗਿਆ।ਜੋ ਇਹਨਾਂ ਨੂੰ ਅੱਜ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ ਅਤੇ ਇਹਨਾਂ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।

ਬ੍ਰਾਮਦਗੀ:-

205 ਨਸ਼ੀਲੀਆ ਗੋਲੀਆ

20 ਬੋਤਲਾਂ (15,000) ਐਮ.ਐਲ ਸ਼ਰਾਬ ਨਜਾਇਜ

error: Content is protected !!