ਜਲੰਧਰ ਦਿਹਾਤੀ ਦੇ ਥਾਣਾ ਫਿਲੌਰ ਦੀ ਪੁਲਿਸ ਨੇ 02 ਨਸ਼ਾ ਤਸਕਰ ਨੂੰ 30 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਨ ਵਿੱਚ ਹਾਸਲ ਕੀਤੀ ਵੱਡੀ ਸਫਲਤਾ।

ਜਲੰਧਰ ਦਿਹਾਤੀ ਫਿਲੌਰ (ਜਸਕੀਰਤ ਰਾਜਾ)
ਸ਼੍ਰੀ ਮੁਖਵਿੰਦਰ ਸਿੰਘ ਭੁੱਲਰ ਪੀ.ਪੀ.ਐਸ, ਸੀਨੀਅਰ ਪੁਲਿਸ ਕਪਤਾਨ ਜਲੰਧਰ ਦਿਹਾਤੀ, ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ, ਮਾੜੇ ਅਨਸਰਾ/ਨਸ਼ਾ ਤਸਕਰਾਂ ਦੇ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਸ਼੍ਰੀ ਮਨਪ੍ਰੀਤ ਸਿੰਘ ਢਿੱਲੋਂ ਪੀ.ਪੀ.ਐਸ. ਪੁਲਿਸ ਕਪਤਾਨ, ਇੰਨਵੈਸਟੀਗੇਸ਼ਨ, ਜਲੰਧਰ ਦਿਹਾਤੀ, ਅਤੇ ਸ਼੍ਰੀ ਜਗਦੀਸ਼ ਰਾਜ ਪੀ.ਪੀ.ਐਸ ਉਪ ਪੁਲਿਸ ਕਪਤਾਨ ਸਬ ਡਵੀਜ਼ਨ ਫਿਲੌਰ ਜੀ ਦੀ ਅਗਵਾਈ ਹੇਠ ਇੰਸਪੈਕਟਰ ਹਰਜਿੰਦਰ ਸਿੰਘ ਮੁੱਖ ਅਫਸਰ ਥਾਣਾ ਫਿਲੌਰ ਦੀ ਟੀਮ ਨੇ ਇੱਕ ਮਹਿਲਾ ਅਤੇ ਇੱਕ ਪੁਰਸ਼ ਨਸ਼ਾ ਤਸਕਰ ਨੂੰ ਗ੍ਰਿਫਤਾਰ ਕਰਕੇ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ਼੍ਰੀ ਜਗਦੀਸ਼ ਰਾਜ ਪੀ.ਪੀ.ਐਸ ਉਪ ਪੁਲਿਸ ਕਪਤਾਨ ਸਬ ਡਵੀਜਨ ਫਿਲੌਰ ਜੀ ਨੇ ਦੱਸਿਆ ਕਿ ਸਬ ਇੰਸਪੈਕਟਰ ਪਰਮਜੀਤ ਸਿੰਘ ਵੱਲੋਂ ਮਿਤੀ 26.06.2023 ਨੂੰ ਸਰਬਜੀਤ ਕੌਰ ਉਰਫ ਮੋਟੋ ਪਤਨੀ ਰਵੇਲ ਚੰਦ ਵਾਸੀ ਗੰਨਾ ਪਿੰਡ ਥਾਣਾ ਫਿਲੋਰ ਨੂੰ ਗ੍ਰਿਫਤਾਰ ਕਰਕੇ ਇਸ ਪਾਸੋਂ 19 ਗ੍ਰਾਮ ਹੈਰੋਇਨ ਬਰਾਮਦ ਕੀਤੀ ਜੋ ਦੋਸ਼ਣ ਸਰਬਜੀਤ ਕੌਰ ਉਰਫ ਮੋਟੋ ਪਤਨੀ ਰਵੇਲ ਚੰਦ ਵਾਸੀ ਗੰਨਾ ਪਿੰਡ ਥਾਣਾ ਫਿਲੋਰ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਉਹ ਇਹ ਹੈਰੋਇਨ ਜੈਮਸ ਮਸੀਹ ਪੁੱਤਰ ਬੱਬਲ ਮਸੀਹ ਵਾਸੀ ਪਿੰਡ ਬੂਟਾ ਜਿਲਾ ਜਲੰਧਰ ਹਾਲ ਵਾਸੀ ਉਚੀ ਘਾਟੀ ਥਾਣਾ ਫਿਲੋਰ ਪਾਸੋਂ ਖਰੀਦ ਕਰਕੇ ਵੇਚਦੀ ਹੈ ਜਿਸ ਤੇ ਦੋਸ਼ੀ ਜੈਮਸ ਮਸੀਹ ਪੁੱਤਰ ਬੱਬਲ਼ ਮਸੀਹ ਵਾਸੀ ਪਿੰਡ ਬੂਟਾ ਜਿਲਾ ਜਲੰਧਰ ਹਾਲ ਵਾਸੀ ਉਚੀ ਘਾਟੀ ਥਾਣਾ ਫਿਲੋਰ ਨੂੰ ਗ੍ਰਿਫਤਾਰ ਕਰਕੇ ਇਸ ਪਾਸੋਂ 11 ਗ੍ਰਾਮ ਹੈਰੋਇਨ ਬਰਾਮਦ ਕਰਕੇ ਮੁਕੱਦਮਾ ਨੰਬਰ 168 ਮਿਤੀ 26.06.2023 ਜੁਰਮ 21ਬੀ/29- ਐਨ.ਡੀ.ਪੀ.ਐਸ ਐਕਟ ਥਾਣਾ ਫਿਲੌਰ ਦਰਜ ਰਜਿਸਟਰ ਕੀਤਾ ਗਿਆ। ਜੋ ਮੁਢਲੀ ਪੁੱਛਗਿੱਛ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਇਹ ਦੋਨੋਂ ਲੁਕ ਛਿਪ ਕੇ ਕਾਫੀ ਸਮੇਂ ਤੋਂ ਗੰਨਾ ਪਿੰਡ ਅਤੇ ਫਿਲੌਰ ਸ਼ਹਿਰ ਦੇ ਆਸ ਪਾਸ ਦੇ ਪਿੰਡਾਂ ਵਿੱਚ ਨਸ਼ਾ ਵੇਚਣ ਦਾ ਕਾਰੋਬਾਰ ਕਰ ਰਹੇ ਸੀ। ਜੋ ਦੋਸ਼ਣ ਸਰਬਜੀਤ ਕੌਰ ਅਤੇ ਦੋਸ਼ੀ ਜੈਮਸ ਮਸੀਹ ਦੇ ਖਿਲਾਫ ਪਹਿਲਾਂ ਵੀ ਕਾਫੀ ਮੁਕੱਦਮੇ ਦਰਜ ਹਨ। ਇਹਨਾਂ ਦਾ ਪੁਲਿਸ ਰਿਮਾਂਡ ਹਾਸਲ ਕਰਕੇ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।

ਬਰਾਮਦਗੀ :- 30 ਗ੍ਰਾਮ ਹੈਰੋਇਨ

error: Content is protected !!