ਜਿਲ੍ਹਾ ਜਲੰਧਰ ਦਿਹਾਤੀ ਦੇ ਥਾਣਾ ਲਾਬੜਾ ਦੀ ਪੁਲਿਸ ਵੱਲੋਂ 01 ਨਸ਼ਾ ਤਸਕਰ ਪਾਸੋਂ 04 ਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫਤਾਰ।

ਜਲੰਧਰ ਦਿਹਾਤੀ ਲਾਬੜਾ (ਜਸਕੀਰਤ ਰਾਜਾ)
ਸ਼੍ਰੀ ਮੁਖਵਿੰਦਰ ਸਿੰਘ ਭੁੱਲਰ,ਪੀ.ਪੀ.ਐਸ, ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ ਦੇ ਭੈੜੇ ਅਨਸਰਾਂ/ਨਸ਼ਾ ਤਸਕਰਾਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿਮ ਤਹਿਤ ਸ਼੍ਰੀ ਮਨਪ੍ਰੀਤ ਸਿੰਘ ਢਿੱਲੋਂ ਪੀ.ਪੀ.ਐਸ, ਪੁਲਿਸ ਕਪਤਾਨ, (ਇੰਨਵੈਸਟੀਗੇਸ਼ਨ), ਜਲੰਧਰ ਦਿਹਾਤੀ ਅਤੇ ਸ਼੍ਰੀ ਬਲਬੀਰ ਸਿੰਘ, ਪੀ.ਪੀ.ਐਸ, ਉੱਪ ਪੁਲਿਸ ਕਪਤਾਨ, ਸਬ ਡਵੀਜਨ ਕਰਤਾਰਪੁਰ ਜਲੰਧਰ ਦਿਹਾਤੀ ਜੀ ਦੀ ਅਗਵਾਈ ਹੇਠ ਇੰਸਪੈਕਟਰ ਅਮਨ ਸੈਣੀ ਮੁੱਖ ਅਫਸਰ ਥਾਣਾ ਲਾਂਬੜਾ ਦੀ ਪੁਲਿਸ ਪਾਰਟੀ ਵੱਲੋਂ 01 ਨਸ਼ਾ ਤਸਕਰ 04 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ। ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ਼੍ਰੀ ਬਲਬੀਰ ਸਿੰਘ, ਪੀ.ਪੀ.ਐਸ, ਉੱਪ ਪੁਲਿਸ ਕਪਤਾਨ, ਸਬ ਡਵੀਜਨ ਕਰਤਾਰਪੁਰ ਜਲੰਧਰ ਦਿਹਾਤੀ ਜੀ ਨੇ ਦੱਸਿਆ ਕਿ ਏ.ਐਸ.ਆਈ ਹੰਸ ਰਾਜ ਸਮੇਤ ਸਾਥੀ ਕਰਮਚਾਰੀਆਂ ਦੇ ਬ੍ਰਾਏ ਨਾਕਾਬੰਦੀ ਧਾਲੀਵਾਲ ਪੁਲੀ ਪਰ ਮੌਜੂਦ ਸੀ ਤਾਂ ਪਿੰਡ ਧਾਲੀਵਾਲ ਵੱਲੋਂ ਇੱਕ ਮੋਨਾ ਵਿਅਕਤੀ ਪੈਦਲ ਆਉਂਦਾ ਦਿਖਾਈ ਦਿੱਤਾ ਜੋ ਪੁਲਿਸ ਪਾਰਟੀ ਨੂੰ ਦੇਖ ਕੇ ਯੱਕਦਮ ਘਬਰਾ ਕੇ ਪਿੱਛੇ ਨੂੰ ਮੁੜ ਪਿਆ ਜਿਸਨੇ ਆਪਣੇ ਪਹਿਨੇ ਹੋਏ ਪਜਾਮੇ ਦੀ ਸੱਜੀ ਜੇਬ ਵਿਚੋਂ ਇੱਕ ਮੋਮੀ ਲਿਫਾਫਾ ਕੱਢ ਕੇ ਸਾਈਡ ਤੇ ਸੁੱਟ ਦਿੱਤਾ ਜਿਸਨੂੰ ਸ਼ੱਕ ਦੀ ਬਿਨਾਅ ਤੇ ਏ.ਐਸ.ਆਈ ਹੰਸ ਰਾਜ ਨੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਰੋਕ ਕੇ ਉਸਦਾ ਨਾਮ ਪਤਾ ਪੁੱਛਿਆ ਜਿਸਨੇ ਆਪਣਾ ਨਾਮ ਕਾਲੀ ਪੁੱਤਰ ਸੁਰਿੰਦਰ ਕੁਮਾਰ ਵਾਸੀ ਲੰਬਾ ਬਜਾਰ ਬਸਤੀ ਗੁਜਾ ਥਾਣਾ ਡਵੀਜਨ ਨੰ 05 ਜਿਲਾ ਜਲੰਧਰ ਦੱਸਿਆ।ਜਿਸ ਵੱਲੋਂ ਸੁੱਟੇ ਮੋਮੀ ਲਿਫਾਫੇ ਨੂੰ ਉਸ ਵੱਲੋਂ ਚੁਕਵਾ ਕੇ ਖੋਲ ਕੇ ਚੈੱਕ ਕੀਤਾ ਗਿਆ।ਜਿਸ ਵਿਚੋਂ (04 ਗ੍ਰਾਮ ਹੈਰੋਇਨ ਬ੍ਰਾਮਦ ਹੋਈ।ਜਿਸ ਤੇ ਦੋਸ਼ੀ ਦੇ ਖਿਲਾਫ ਮੁਕੱਦਮਾ ਨੰਬਰ 75 ਮਿਤੀ 10.09.2023 ਜੁਰਮ-21-NDPS ACT ਥਾਣਾ ਲਾਂਬੜਾ ਦਰਜ ਰਜਿਸਟਰ ਕੀਤਾ ਗਿਆ।ਦੋਸ਼ੀ ਪਾਸੋਂ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਬ੍ਰਾਮਦਗੀ:-

1. 04 ਗ੍ਰਾਮ ਹੈਰੋਇਨ ।

error: Content is protected !!