ਜਲੰਧਰ ਦਿਹਾਤੀ ਸਦਰ ਨਕੋਦਰ/ਥਾਣਾ ਗੁਰਾਇਆ(ਜਸਕੀਰਤ ਰਾਜਾ)
ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ੍ਰੀ ਮੁਖਵਿੰਦਰ ਸਿੰਘ ਭੁੱਲਰ ਪੀ.ਪੀ.ਐਸ. ਸੀਨੀਅਰ ਪੁਲਿਸ ਕਪਤਾਨ, ਜਲੰਧਰ-ਦਿਹਾਤੀ ਜੀ ਨੇ ਦੱਸਿਆ ਕਿ ਅੱਜ ਮਿਤੀ 11-09-2023 ਨੂੰ ਮਾਣਯੋਗ ਸ਼੍ਰੀ ਸਵਪਨ ਸਰਮਾ ਆਈ.ਪੀ.ਐਸ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਜਲੰਧਰ ਰੇਂਜ ਜਲੰਧਰ ਜੀ ਵੱਲੋ ਥਾਣਾ ਸਦਰ ਨਕੋਦਰ ਦੀ ਪੁਲਿਸ ਵੱਲੋਂ ਮੁਕੱਦਮਾ ਨੰਬਰ 51 ਮਿਤੀ 12-06-2023 ਅ/ਧ 21(ਸੀ)-61-85 ਐਨ.ਡੀ.ਪੀ.ਐਸ ਐਕਟ ਅਤੇ 307,353,186,279,427 ਭ:ਦ ਥਾਣਾ ਸਦਰ ਨਕੋਦਰ ਦਰਜ ਰਜਿਸਟਰ ਕਰਕੇ ਦੋਸ਼ੀ ਗੁਜਰਾਲ ਸਿੰਘ ਉਰਫ ਜੋਗਾ ਪਾਸੋ 06 ਕਿਲੋਗ੍ਰਾਮ ਹੈਰੋਇਨ ਅਤੇ 3000/- ਰੁਪਏ ਡਰਗ ਮਨੀ ਬ੍ਰਾਮਦ ਕਰਕੇ ਵੱਡੀ ਸਫਲਤਾ ਹਾਸਿਲ ਕੀਤੀ।ਜਿਸ ਪਰ ਥਾਣਾ ਸਦਰ ਨਕੋਦਰ ਦੇ 08 ਕਰਮਚਾਰੀਆ ਨੂੰ ਚੰਗੀ ਕਾਰਗੁਜਾਰੀ ਕਰਕੇ 10,000/- ਰੁਪਏ ਨਕਦ ਇਨਾਮ ਅਤੇ ਕਲਾਸ-1 ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਤੋ ਇਲਾਵਾ ਥਾਣਾ ਗੁਰਾਇਆ ਦੀ ਪੁਲਿਸ ਵੱਲੋ ਮੁਕੱਦਮਾ ਨੰਬਰ 107 ਮਿਤੀ 17-08-2023 ਅਧ 21(ਸੀ)-61-85 ਐਨ.ਡੀ.ਪੀ.ਐਸ ਐਕਟ ਥਾਣਾ ਗੁਰਾਇਆ ਦਰਜ ਰਜਿਸਟਰ ਕਰਕੇ ਦੋਸ਼ੀ ਜੋਗਾ ਸਿੰਘ ਪੁੱਤਰ ਜੋਗਿੰਦਰ ਸਿੰਘ ਪਾਸੋ 08 ਕਿਲੋਗ੍ਰਾਮ ਹੈਰੋਇਨ ਬ੍ਰਾਮਦ ਕਰਕੇ ਵੱਡੀ ਸਫਲਤਾ ਹਾਸਿਲ ਕੀਤੀ ਸੀ।ਜਿਸ ਪਰ ਥਾਣਾ ਗੁਰਾਇਆ ਦੇ 09 ਕਰਮਚਾਰੀਆ ਨੂੰ ਚੰਗੀ ਕਾਰਗੁਜਾਰੀ ਕਰਕੇ ਡੀ.ਜੀ.ਪੀ ਡਿਸਕ ਅਤੇ ਏ.ਐਸ.ਆਈ ਨਿਰਮਲ ਸਿੰਘ ਨੂੰ ਸਬ- ਇੰਸਪੈਕਟਰ ਤਰੱਕੀ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕਾ ਪਰ ਸ੍ਰੀ ਮਨਪ੍ਰੀਤ ਸਿੰਘ ਢਿੱਲੋ ਪੀ.ਪੀ.ਐਸ ਪੁਲਿਸ ਕਪਤਾਨ, ਤਫਤੀਸ਼ ਜਲੰਧਰ ਦਿਹਾਤੀ, ਸ਼੍ਰੀ ਸਰਬਜੀਤ ਰਾਏ ਪੀ.ਪੀ.ਐਸ ਪੁਲਿਸ ਕਪਤਾਨ, ਸਥਾਨਿਕ ਜਲੰਧਰ ਦਿਹਾਤੀ, ਸ਼੍ਰੀ ਸੁਰਿੰਦਰਪਾਲ ਧੋਗੜੀ ਪੀ.ਪੀ.ਐਸ ਉਪ ਪੁਲਿਸ ਕਪਤਾਨ, ਤਫਤੀਸ਼ ਜਲੰਧਰ ਦਿਹਾਤੀ, ਸ਼੍ਰੀ ਸਿਮਰਨਜੀਤ ਸਿੰਘ ਪੀ.ਪੀ.ਐਸ ਉਪ ਪੁਲਿਸ ਕਪਤਾਨ, ਸਬ ਡਵੀਜਨ ਫਿਲੌਰ ਜਲੰਧਰ ਦਿਹਾਤੀ ਅਤੇ ਸ਼੍ਰੀ ਅਨਿਲ ਕੁਮਾਰ ਭਨੋਟ ਪੀ.ਪੀ.ਐਸ ਉਪ ਪੁਲਿਸ ਕਪਤਾਨ, ਕਰਾਇਮ/ਵੂਮੈਨ ਜਲੰਧਰ ਦਿਹਾਤੀ ਮੌਜੂਦ ਸਨ।