26 ਮਾਰਚ ਦੇ ਭਾਰਤ ਬੰਦ ‘ਤੇ ਲੱਗੇਗਾ ਲੰਗੜੋਆ ਬਾਈਪਾਸ ਉੱਤੇ ਜਾਮ

ਨਵਾਂਸ਼ਹਿਰ 24 ਮਾਰਚ (ਪਰਮਿੰਦਰ)
ਸੰਯੁਕਤ ਕਿਸਾਨ ਮੋਰਚੇ ਵਲੋਂ 26 ਮਾਰਚ ਦੇ ਦਿੱਤੇ ਗਏ ਬੰਦ ਦੇ ਸੱਦੇ ਨੂੰ ਜਿਲਾ ਸ਼ਹੀਦ ਭਗਤ ਸਿੰਘ ਨਗਰ ਵਚ ਸਫਲ ਕਰਦਿਆਂ ਕਿਸਾਨ ਜਥੇਬੰਦੀਆਂ ਵਲੋਂ ਲੰਗੜੋਆ ਬਾਈਪਾਸ ਉੱਤੇ ਸਾਰੇ ਦਿਨ ਦਾ ਜਾਮ ਲਗਾਇਆ ਜਾਵੇਗਾ।ਇਸ ਸਬੰਧੀ ਅੱਜ ਕਿਰਤੀ ਕਿਸਾਨ ਯੂਨੀਅਨ ਦੀ ਜਿਲਾ ਪੱਧਰੀ ਮੀਟਿੰਗ ਮੱਖਣ ਸਿੰਘ ਭਾਨਮਜਾਰਾ ਦੀ ਪ੍ਰਧਾਨਗੀ ਹੇਠ ਇੱਥੇ ਰਿਲਾਇੰਸ ਦੇ ਸੁਪਰ ਸਟੋਰ ਅੱਗੇ ਧਰਨਾ ਸਥਾਨ ਤੇ ਹੋਈ।ਜਿਸ ਵਿਚ ਇਸ ਬੰਦ ਨੂੰ ਸਫਲ ਕਰਨ ਲਈ ਵਰਕਰਾਂ ਦੀਆਂ ਜਿੰਮੇਵਾਰੀਆਂ ਲਾਈਆਂ ਗਈਆਂ।ਮੀਟਿੰਗ ਦੀ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਜਿਲਾ ਪ੍ਰਧਾਨ ਸੁਰਿੰਦਰ ਸਿੰਘ ਬੈਂਸ ਨੇ ਪੱਤਰਕਾਰਾਂ ਨੂੰ ਦੱਸਿਆ 26 ਮਾਰਚ ਦਾ ਦੇਸ਼ ਵਿਆਪੀ ਬੰਦ ਮੋਦੀ ਸਰਕਾਰ ਨੂੰ ਹਿਲਾ ਕੇ ਰੱਖ ਦੇਵੇਗਾ।ਉਹਨਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਨੂੰ ਖੇਤੀ ਕਾਨੂੰਨਾਂ ਦੇ ਰੱਦ ਹੋਣ ਤੋਂ ਉਰੇ ਕੁਝ ਵੀ ਮਨਜੂਰ ਨਹੀਂ।ਇਸ ਦਿਨ ਦੁਕਾਨਾਂ, ਕਾਰੋਬਾਰੀ ਅਦਾਰੇ, ਟਰਾਂਸਪੋਰਟ, ਫੈਕਟਰੀਆਂ, ਰੇਲਾਂ ਸਾਰਾ ਕੁਝ ਮੁਕੰਮਲ ਤੌਰ ਉੱਤੇ ਬੰਦ ਰਹੇਗਾ।ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਵੇਰੇ 9 ਵਜੇ ਪਰਿਵਾਰਾਂ ਸਮੇਤ ਲੰਗੜੋਆ ਬਾਈਪਾਸ ਤੇ ਪਹੁੰਚਣ।ਉਹਨਾਂ ਦੱਸਿਆ ਕਿ ਚਾਹ ਅਤੇ ਲੰਗਰ ਸਾਰਾ ਦਿਨ ਚੱਲੇਗਾ।ਇਸ ਮੀਟਿੰਗ ਵਿਚ ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ਭੁਪਿੰਦਰ ਸਿੰਘ ਵੜੈਚ, ਜਿਲਾ ਸਕੱਤਰ ਤਰਸੇਮ ਸਿੰਘ ਬੈਂਸ,ਕੁਲਵਿੰਦਰ ਸਿੰਘ ਵੜੈਚ, ਬੂਟਾ ਸਿੰਘ, ਅਵਤਾਰ ਸਿੰਘ ਕੱਟ, ਪਰਮਜੀਤ ਸਿੰਘ ਸ਼ਹਾਬਪੁਰ,ਰਾਜ ਕੁਮਾਰ, ਧਰਮਿੰਦਰ ਸਿੰਘ, ਸੁਰਿੰਦਰ ਸਿੰਘ ਮਹਿਰਮਪੁਰ, ਸੋਹਣ ਸਿੰਘ ਅਟਵਾਲ ਅਤੇ ਹੋਰ ਆਗੂ ਵੀ ਮੌਜੂਦ ਸਨ।
ਕੈਪਸ਼ਨ:ਜਾਣਕਾਰੀ ਦਿੰਦੇ ਹੋਏ ਸੁਰਿੰਦਰ ਸਿੰਘ ਬੈਂਸ।

Leave a Reply

Your email address will not be published. Required fields are marked *

error: Content is protected !!