ਭਵਾਨੀਗੜ੍ਹ ( ਸਵਰਨ ਜਲਾਣ)
ਅੱਜ ਸਥਾਨਕ ਇੱਥੇ ਤਹਿਸੀਲ ਕੰਪਲੈਕਸ ਦੇ ਨੀਂਹ ਪੱਥਰ ਸਮਾਗਮ ਦੌਰਾਨ ਉਸ ਸਮੇਂ ਹੰਗਾਮਾ ਹੋਇਆ ਜਦੋਂ ਸਿੱਖਿਆ ਮੰਤਰੀ ਸ੍ਰੀ ਵਿਜੈਇੰਦਰ ਸਿੰਗਲਾ ਆਪਣਾ ਭਾਸ਼ਣ ਸ਼ੁਰੂ ਕੀਤਾ ਤਾਂ ਕਾਂਗਰਸੀ ਵਰਕਰਾਂ ਵਿੱਚ ਬੈਠੇ ਈਟੀਟੀ ਅਧਿਆਪਕਾਂ ਨੇ ਸਿੱਖਿਆ ਮੰਤਰੀ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ ਜਿਸ ਸਮੇਂ ਅਨੁਸਾਰ ਕਾਂਗਰਸ ਆਗੂਆਂ ਨੇ ਫੜ ਕੇ ਉਨ੍ਹਾਂ ਦੀ ਕੁੱਟਮਾਰ ਕਰਦਿਆਂ ਪੁਲੀਸ ਹਵਾਲੇ ਕੀਤਾ ਪੁਲਸ ਨੇ ਉਨ੍ਹਾਂ ਨੂੰ ਨਾਅਰੇਬਾਜ਼ੀ ਕਰਨ ਤੋਂ ਰੋਕਣਾ ਚਾਹਿਆ ਪਰ ਹੱਕ ਨਾ ਮਿਲਣ ਤੋਂ ਦੁਖੀ ਨੌਜਵਾਨ ਨੇ ਵਾਰ ਵਾਰ ਈਟੀਟੀ ਬੇਰੁਜ਼ਗਾਰ ਅਧਿਆਪਕਾਂ ਨੂੰ ਸਰਕਾਰੀ ਨੌਕਰੀਆਂ ਨਾ ਮਿਲਣ ਤੇ ਨਾਅਰੇਬਾਜ਼ੀ ਕਰਦੇ ਰਹੇ । ਪੁਲੀਸ ਵੱਲੋਂ ਉਨ੍ਹਾਂ ਨੂੰ ਭਵਾਨੀਗਡ਼੍ਹ ਥਾਣੇ ਵਿੱਚ ਲਿਜਾਇਆ ਗਿਆ ॥