ਸੰਗਰੂਰ ਦੇ ਵਿਧਾਇਕ ਨਰਿੰਦਰ ਕੌਰ ਭਰਾਜ ਦੇ ਬੇਟੇ ਦੀ ਪਹਿਲੀ ਲੋਹੜੀ ਮੌਕੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਜੀ ਸਮੇਤ ਵੱਡੀ ਗਿਣਤੀ ਵਿੱਚ ਵੱਖ ਵੱਖ ਸ਼ਖ਼ਸੀਅਤਾਂ ਨੇ ਲਵਾਈ ਹਾਜ਼ਰੀ।

ਸੰਗਰੂਰ( ਬਲਵਿੰਦਰ ਬਾਲੀ ) – ਸੰਗਰੂਰ ਵਿਧਾਨ ਸਭਾ ਹਲਕਾ ਦੇ ਵਿਧਾਇਕ ਸ੍ਰੀਮਤੀ ਨਰਿੰਦਰ ਕੌਰ ਭਰਾਜ ਦੇ ਬੇਟੇ ਦੀ ਪਹਿਲੀ ਲੋਹੜੀ ਦੇ ਮੌਕੇ ਉਤੇ ਪਰਿਵਾਰ ਵਲੋਂ ਗੁਰਦੁਆਰਾ ਸ੍ਰੀ ਅੰਗੀਠਾ ਸਾਹਿਬ ਮਸਤੂਆਣਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਅਤੇ ਅਰਦਾਸ ਦੇ ਮੌਕੇ ਉਤੇ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ, ਧਰਮਪਤਨੀ ਡਾ. ਗੁਰਪ੍ਰੀਤ ਕੌਰ, ਭੈਣ ਸ੍ਰੀਮਤੀ ਮਨਪ੍ਰੀਤ ਕੌਰ,ਮਾਤਾ ਹਰਪਾਲ ਕੌਰ ਜੀ ਸਮੇਤ ਵੱਡੀ ਗਿਣਤੀ ਵਿੱਚ ਵੱਖ-ਵੱਖ ਕੈਬਨਿਟ ਮੰਤਰੀ ਸਾਹਿਬਾਨਾਂ, ਵਿਧਾਇਕਾਂ ਤੇ ਪਾਰਟੀ ਦੇ ਆਗੂਆਂ, ਵਰਕਰਾਂ ਤੇ ਆਮ ਲੋਕਾਂ ਨੇ ਸ਼ਾਮਲ ਹੋ ਕੇ ਵਿਧਾਇਕ ਨਰਿੰਦਰ ਕੌਰ ਭਰਾਜ, ਉਨ੍ਹਾਂ ਦੇ ਪਤੀ ਸ. ਮਨਦੀਪ ਸਿੰਘ ਲੱਖੇਵਾਲ ਅਤੇ ਹੋਰ ਪਰਿਵਾਰਕ ਮੈਂਬਰਾਂ ਨੂੰ ਨਿੱਘੀ ਮੁਬਾਰਕਬਾਦ ਦਿੱਤੀ ਅਤੇ ਭਵਿੱਖ ਲਈ ਸ਼ੁਭਕਾਮਨਾਵਾਂ ਭੇਟ ਕੀਤੀਆਂ। ਇਸ ਮੌਕੇ ਕੀਰਤਨੀ ਜਥੇ ਨੇ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੇ ਅਰਦਾਸ ਉਪਰੰਤ ਭਰਾਜ ਪਰਿਵਾਰ ਦੀ ਤਰਫੋਂ ਆਈਆਂ ਸਮੂਹ ਸੰਗਤਾਂ ਦਾ ਧੰਨਵਾਦ ਕਰਦਿਆਂ ਮੁੱਖ ਮੰਤਰੀ ਜੀ ਨੇ ਕਿਹਾ ਕਿ ਇਹ ਸੰਤ ਬਾਬਾ ਅਤਰ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਧਰਤੀ ਹੈ ਜਿਸ ਰਾਹੀਂ ਵਿਦਿਆ ਦਾ ਚਾਨਣ ਫੈਲ ਰਿਹਾ ਹੈ। ਇਸ ਮੌਕੇ ਵਿਧਾਇਕ ਸ੍ਰੀਮਤੀ ਨਰਿੰਦਰ ਕੌਰ ਭਰਾਜ ਅਤੇ ਪਰਿਵਾਰ ਨੂੰ ਮੁਬਾਰਕਾਂ ਦੇਣ ਲਈ ਪੁੱਜਣ ਵਾਲਿਆਂ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ: ਕੁਲਤਾਰ ਸਿੰਘ ਸੰਧਵਾਂ,ਕੈਬਨਿਟ ਮੰਤਰੀ ਉਨ੍ਹਾਂ ਨਰਿੰਦਰ ਕੌਰ ਭਰਾਜ ਨੇ ਧੰਨਵਾਦ ਕੀਤਾ..