ਜਿਲ੍ਹਾ ਜਲੰਧਰ ਦਿਹਾਤੀ ਦੇ ਥਾਣਾ ਬਿਲਗਾ ਦੀ ਪੁਲਿਸ ਪਾਰਟੀ ਵੱਲੋਂ 01 ਪੀ.ਓ. ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ।

 ਜਲੰਧਰ ਦਿਹਾਤੀ ਬਿਲਗਾ (ਜਸਕੀਰਤ ਰਾਜਾ)  ਸ੍ਰੀ ਮੁਖਵਿੰਦਰ ਸਿੰਘ ਭੁੱਲਰ ਪੀ.ਪੀ.ਐਸ ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ ਦੇ ਭੈੜੇ ਅਨਸਰਾਂ/ਪੀ.ਓਜ ਦੇ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਸ੍ਰੀ ਮਨਪ੍ਰੀਤ ਸਿੰਘ ਢਿੱਲੋ, ਪੀ.ਪੀ.ਐਸ ਪੁਲਿਸ ਕਪਤਾਨ, ਇੰਨਵੈਸਟੀਗੇਸ਼ਨ ਜਲੰਧਰ ਦਿਹਾਤੀ ਅਤੇ ਸ੍ਰੀ ਸਿਮਰਨਜੀਤ ਸਿੰਘ, ਪੀ.ਪੀ.ਐਸ. ਉੱਪ-ਪੁਲਿਸ ਕਪਤਾਨ, ਸਬ- ਡਵੀਜਨ ਫਿਲੌਰ ਦੀ ਅਗਵਾਹੀ ਹੇਠ ਇੰਸਪੈਕਟਰ ਲਖਵੀਰ ਸਿੰਘ, ਮੁੱਖ ਅਫਸਰ ਥਾਣਾ ਬਿਲਗਾ ਦੀ ਪੁਲਿਸ ਵੱਲੋਂ 01 ਪੀ.ਓ. ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ । ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ੍ਰੀ ਸਿਮਰਨਜੀਤ ਸਿੰਘ, ਪੀ.ਪੀ.ਐਸ. ਉਪ-ਪੁਲਿਸ ਕਪਤਾਨ, ਸਬ- ਡਵੀਜਨ ਫਿਲੌਰ ਜੀ ਨੇ ਦੱਸਿਆ ਕਿ ਮਿਤੀ 14-01-2024 ਨੂੰ ਇੰਸਪੈਕਟਰ ਲਖਵੀਰ ਸਿੰਘ ਮੁੱਖ ਅਫਸਰ ਥਾਣਾ ਬਿਲਗਾ ਮੁਕੱਦਮਾ ਨੰਬਰ 153 ਮਿਤੀ 25-07-2020 ਅ/ਧ 22-61-85 NDPS Act, ਵਾਧਾ ਜੁਰਮ 482 IPC ਥਾਣਾ ਬਿਲਗਾ ਜਿਲ੍ਹਾ ਜਲੰਧਰ ਵਿੱਚ ਦੋਸ਼ੀ ਮਹਿੰਦਰਪਾਲ ਉਰਫ ਜੱਸੀ ਪੁੱਤਰ ਹੰਸ ਰਾਜ ਵਾਸੀ ਪਿੰਡ ਸੰਗੋਵਾਲ ਥਾਣਾ ਬਿਲਗਾ ਜਿਲ੍ਹਾ ਜਲੰਧਰ ਸਮੇਤ 160 ਨਸ਼ੀਲੇ ਕੈਪਸੂਲ ਸਮੇਤ ਮੋਟਰਸਾਈਕਲ ਮਾਰਕਾ ਹਾਂਡਾ CD-110-DX ਨੰਬਰ PB-08-BY-2964 ਕਾਬੂ ਕਰਕੇ ਹਸਬ ਜਾਬਤਾ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਮੁੱਕਦਮਾ ਹਜਾ ਦਾ ਚਲਾਣ ਮਿਤੀ 19-10-2020 ਨੂੰ ਚਲਾਣ ਤਿਆਰ ਕਰਕੇ ਸਮਾਇਤ ਲਈ ਮਾਣਯੋਗ ਅਦਾਲਤ ਵਿੱਚ ਮਿਤੀ 22-10- 2020 ਨੂੰ ਪੇਸ਼ ਕੀਤਾ ਗਿਆ ਸੀ ਜੋ ਦੇਸ਼ੀ ਮਹਿੰਦਰਪਾਲ ਉਰਫ ਜੱਸੀ ਦੋਰਾਨੇ ਸਮਾਇਤ ਮਾਣਯੋਗ ਅਦਾਲਤ ਵਿੱਚ ਤਰੀਕ ਪੇਸ਼ੀ ਪਰ ਗੈਰਹਾਜਰ ਹੋਣ ਕਰਕੇ ਮਾਣਯੋਗ ਅਦਾਲਤ ਸ੍ਰੀ ਯੁਕਤੀ ਗੋਇਲ ASI ਸਾਹਿਬ ਜਲੰਧਰ ਵੱਲੋਂ ਮਿਤੀ 02-11-2023 ਨੂੰ ਪੀ.ਓ ਕਰਾਰ ਕੀਤਾ ਗਿਆ ਸੀ ਜਿਸ ਤੇ ਮਹਿੰਦਰਪਾਲ ਉਰਫ ਜੱਸੀ ਉਕਤ ਨੂੰ ਮਿਤੀ 14-01-2024 ਨੂੰ ASI ਅਵਤਾਰ ਲਾਲ ਥਾਣਾ ਬਿਲਗਾ ਵੱਲੋਂ ਦੌਰਾਨੇ ਗਸ਼ਤ ਮੁਕੰਦਮਾ ਹਜਾ ਵਿੱਚ ਹਸਬ ਜਾਬਤਾ ਅਨੁਸਾਰ ਗ੍ਰਿਫਤਾਰ ਕੀਤਾ ਗਿਆ ਹੈ। ਜਿਸ ਨੂੰ ਅੱਜ ਮਾਨਯੋਗ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ। ਦੋਸ਼ੀ ਮਹਿੰਦਰਪਾਲ ਉਰਫ ਜੱਸੀ ਉਕਤ ਦੇ ਖਿਲਾਫ ਪਹਿਲਾ ਵੀ ਕੁੱਲ 08 ਮੁੱਕਦਮੇ ਦਰਜ ਰਜਿਸਟਰ ਹੋਏ ਹਨ।

error: Content is protected !!