ਨਰਿੰਦਰ ਕੌਰ ਭਰਾਜ ਵੱਲੋਂ 70 ਲੱਖ ਲਾਗਤ ਵਾਲੇ ਜਲ ਸਪਲਾਈ ਪੋ੍ਜੈਕਟ ਦਾ ਉਦਘਾਟਨ।

ਭਵਾਨੀਗੜ੍ਹ (ਬਲਵਿੰਦਰ ਬਾਲੀ)  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਸੰਗਰੂਰ ਦੇ ਪੇਂਡੂ ਤੇ ਸ਼ਹਿਰੀ ਵਿਕਾਸ ਨੂੰ ਯਕੀਨੀ ਬਣਾਉਣ ਦੀ ਆਰੰਭੀ ਮੁਹਿੰਮ ਤਹਿਤ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਪਿੰਡ ਨਕਟੇ ਵਿਖੇ ਨਵੇਂ ਜਲ ਸਪਲਾਈ ਪ੍ਰਾਜੈਕਟ ਦਾ ਉਦਘਾਟਨ ਕੀਤਾ। ਇਸ ਮੌਕੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਦੱਸਿਆ ਕਿ ਇਸ ਪ੍ਰਾਜੈਕਟ ‘ਤੇ 70 ਲੱਖ ਰੁਪਏ ਦੀ ਲਾਗਤ ਆਈ ਹੈ, ਜਿਸ ਨਾਲ ਪਿੰਡ ਵਾਸੀਆਂ ਨੂੰ ਸਾਫ਼ ਅਤੇ ਸੁੱਧ ਪਾਣੀ ਦੀ ਵੱਡੀ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਹਲਕਾ ਸੰਗਰੂਰ ਦੇ ਹਰ ਪਿੰਡ, ਕਸਬੇ ਅਤੇ ਸ਼ਹਿਰੀ ਹਿੱਸੇ ਦਾ ਕਾਇਆ-ਕਲਪ ਕਰਨ ਲਈ ਉਹ ਪੜਾਅਵਾਰ ਤਰੀਕੇ ਨਾਲ ਕਾਰਜਸ਼ੀਲ ਹਨ ਅਤੇ ਹਲਕਾ ਵਾਸੀਆਂ ਨੂੰ ਸਰਵੋਤਮ ਸਹੂਲਤਾਵਾਂ ਮੁਹੱਈਆ ਕਰਵਾਉਣ ਲਈ ਸਰਗਰਮ ਹਨ। ਵਿਧਾਇਕ ਨੇ ਕਿਹਾ ਕਿ ਅਸੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦੀ ਦਿਸ਼ਾ ਵਿੱਚ ਲਗਾਤਾਰ ਕਾਰਜਸ਼ੀਲ ਹਾਂ ਅਤੇ ਇਸ ਮਕਸਦ ਦੀ ਪੂਰਤੀ ਲਈ ਹਰ ਵਰਗ ਦੀਆਂ ਲੋੜਾਂ ਨੂੰ ਤਰਜ਼ੀਹ ਦੇ ਆਧਾਰ ‘ਤੇ ਪੂਰਾ ਕਰਨ ਲਈ ਜੁੱਟੇ ਹੋਏ ਹਾਂ। ਇਸ ਮੌਕੇ ਪਿੰਡ ਵਾਸੀਆਂ ਨੇ ਵਿਧਾਇਕ ਨਰਿੰਦਰ ਕੌਰ ਭਰਾਜ ਦਾ ਇਸ ਉੱਦਮ ਲਈ ਧੰਨਵਾਦ ਕੀਤਾ। ਇਸ ਮੌਕੇ ਪ੍ਰਸ਼ਾਸ਼ਨਿਕ ਅਧਿਕਾਰੀਆ ਤੋਂ ਇਲਾਵਾ ਵਿਕਰਮ ਨਕਟੇ, ਭੁਪਿੰਦਰ ਸਿੰਘ ਕਾਕੜਾ ਅਤੇ ਗੋਪੀ ਨਕਟੇ ਵੀ ਹਾਜ਼ਰ ਸਨ।

error: Content is protected !!