CM ਮਾਂਨ ਦੇ ਗ੍ਰਹਿ ਜ਼ਿਲ੍ਹੇ ਚ “ਆਪ” ਦੀ ਵੱਡੀ ਜਿੱਤ ਮੀਤ ਹੇਅਰ ਜੇਤੂ ਕਰਾਰ।

ਸੰਗਰੂਰ (ਬਲਵਿੰਦਰ ਬਾਲੀ): ਲੋਕ ਸਭਾ ਚੋਣਾਂ 2024 ਦੇ ਨਤੀਜਿਆਂ ਦਾ ਐਲਾਨ ਹੋ ਗਿਆ ਹੈ। ਪੰਜਾਬ ‘ਚ ਸੱਤਾਧਾਰੀ ਆਮ ਆਦਮੀ ਪਾਰਟੀ ਨੇ ਆਪਣੀ ‘ਸਿਆਸੀ ਰਾਜਧਾਨੀ’ ਸੰਗਰੂਰ ਦੀ ਸੀਟ ‘ਤੇ ਮੁੜ ਕਬਜ਼ਾ ਕਰ ਲਿਆ ਹੈ। ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਇਹ ਸੀਟ ਮੁੜ ਤੋਂ ਆਮ ਆਦਮੀ ਪਾਰਟੀ ਦੀ ਝੋਲੀ ‘ਚ ਪਾਈ ਹੈ। ਸੰਗਰੂਰ ਸੀਟ ਤੋਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸਿਮਰਨਜੀਤ ਸਿੰਘ ਮਾਨ ਮੌਜੂਦਾ ਮੈਂਬਰ ਪਾਰਲੀਮੈਂਟ ਹਨ, ਜਿਨ੍ਹਾਂ ਨੇ 2022 ‘ਚ ਜ਼ਿਮਨੀ ਵਿਚ ਚੋਣ ‘ਚ ਆਮ ਆਦਮੀ ਪਾਰਟੀ ਨੂੰ ਹਰਾ ਕੇ ਸੰਸਦ ‘ਚ ਮੁੜ ਕਦਮ ਰੱਖਿਆ ਸੀ। ਇਸ ਵਾਰ ਦੇ ਚੋਣ ਨਤੀਜਿਆਂ ਦੇ ਪਹਿਲੇ ਰੁਝਾਨਾਂ ਤੋਂ ਹੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਨੇ ਲੀਡ ਬਣਾ ਲਈ ਸੀ ਤੇ ਇਹ ਲੀਡ ਹਰ ਰੁਝਾਨ ਨਾਲ ਵੱਧਦੀ ਹੀ ਗਈ। ਗੁਰਮੀਤ ਸਿੰਘ ਮੀਤ ਹੇਅਰ 172560 ਵੋਟਾਂ ਦੀ ਵੱਡੀ ਲੀਡ ਨਾਲ ਜੇਤੂ ਰਹੇ ਹਨ। ਦੂਜੇ ਨੰਬਰ ‘ਤੇ ਮੌਜੂਦਾ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਅਤੇ ਕਾਂਗਰਸੀ ਉਮੀਦਵਾਰ ਸੁਖਪਾਲ ਖਹਿਰਾ ਤੀਜੇ ਨੰਬਰ ‘ਤੇ ਰਹੇ। 1 ਲੱਖ 72 ਹਜ਼ਾਰ ਵੋਟਾਂ ਨਾਲ ਜਿੱਤੇ ਮੀਤ ਹੇਅਰ ਗੁਰਮੀਤ ਸਿੰਘ ਮੀਤ ਹੇਅਰ (AAP) – 36408 ਸੁਖਪਾਲ ਸਿੰਘ ਖਹਿਰਾ CONG – 191525 ਸਿਮਰਨਜੀਤ ਸਿੰਘ ਮਾਨ SAD (A) – 187246 ਸੰਗਰੂਰ ਸੀਟ ਦਾ 1999 ਤੋਂ ਲੈ ਕੇ ਹੁਣ ਤੱਕ ਦਾ ਲੋਕ ਸਭਾ ਚੋਣਾਂ ਦਾ ਪਿਛੋਕੜ ਲੋਕ ਸਭਾ ਹਲਕਾ ਸੰਗਰੂਰ ‘ਚ ਜੇਕਰ 1999 ਤੋਂ ਲੈ ਕੇ 6 ਵਾਰ ਹੋਈਆਂ ਲੋਕ ਸਭਾ ਚੋਣਾਂ (ਇਕ ਵਾਰ ਜ਼ਿਮਨੀ ਚੋਣ) ਤੱਕ ਦੇ ਅੰਕੜਿਆਂ ‘ਤੇ ਨਜ਼ਰ ਮਾਰੀ ਜਾਵੇ ਤਾਂ ਇਥੋਂ ਦੋ ਵਾਰ ਅਕਾਲੀ ਦਲ (ਅ) ਇਕ ਵਾਰ ਕਾਂਗਰਸ, ਇਕ ਵਾਰ ਅਕਾਲੀ ਦਲ ਅਤੇ ਦੋ ਵਾਰ ਆਮ ਆਦਮੀ ਪਾਰਟੀ ਜਿੱਤ ਹਾਸਲ ਕਰ ਚੁੱਕੀ ਹੈ। ਲਗਾਤਾਰ ਦੋ ਵਾਰ ਜਿੱਤ ਹਾਸਲ ਕਰਨ ਵਾਲੇ CM ਭਗਵੰਤ ਮਾਨ ਦੀ ਸਾਖ਼ ਦਾਅ ‘ਤੇ ਸੰਗਰੂਰ ਲੋਕ ਸਭਾ ਸੀਟ ‘ਤੇ ਇਸ ਵਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਸਾਖ਼ ਦਾਅ ‘ਤੇ ਲੱਗੀ ਹੋਈ ਹੈ, ਕਿਉਂਕਿ 2022 ‘ਚ ਭਾਵੇਂ ‘ਆਪ’ ਵਿਧਾਨ ਸਭਾ ਚੋਣਾਂ ਜਿੱਤ ਗਈ ਸੀ ਪਰ ਭਗਵੰਤ ਮਾਨ ਵੱਲੋਂ ਮੁੱਖ ਮੰਤਰੀ ਬਣਨ ਦੌਰਾਨ ਸੰਸਦ ਮੈਂਬਰ ਵਜੋਂ ਅਸਤੀਫ਼ਾ ਦੇਣ ਪਿੱਛੋਂ ਹੋਈ ਜ਼ਿਮਨੀ ਚੋਣ ‘ਚ ਆਮ ਆਦਮੀ ਪਾਰਟੀ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ।

error: Content is protected !!