.ਆਈ.ਏ ਸਟਾਫ ਜਲੰਧਰ ਦਿਹਾਤੀ ਦੀ ਪੁਲਿਸ ਨੇ 100 ਗ੍ਰਾਮ ਹੈਰੋਇਨ ਸਮੇਤ ਇੱਕ ਤਸਕਰ ਨੂੰ ਕੀਤਾ ਗ੍ਰਿਫਤਾਰ

 ਜਲੰਧਰ ਦਿਹਾਤੀ ਕਰਤਾਰਪੁਰ (ਜਸਕੀਰਤ ਰਾਜਾ)   ਡਾ. ਅੰਕੁਰ ਗੁਪਤਾ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ ਦੇ ਮਾੜੇ ਅਨਸਰਾ/ਨਸ਼ਾ ਤਸਕਰਾਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਸ੍ਰੀਮਤੀ ਜਸਰੂਪ ਕੋਰ ਬਾਠ ਆਈ.ਪੀ.ਐਸ ਪੁਲਿਸ ਕਪਤਾਨ. ਇਨਵੈਸਟੀਗੇਸ਼ਨ ਜਲੰਧਰ ਦਿਹਾਤੀ ਅਤੇ ਸ੍ਰੀ ਲਖਵੀਰ ਸਿੰਘ ਪੀ.ਪੀ.ਐਸ ਉਪ- ਪੁਲਿਸ ਕਪਤਾਨ, ਇਨਵੈਸਟੀਗੇਸ਼ਨ ਜਲੰਧਰ ਦਿਹਾਤੀ ਦੀ ਅਗਵਾਈ ਹੇਠ ਇੰਸਪੈਕਟਰ ਪੁਸ਼ਪ ਬਾਲੀ ਇੰਚਾਰਜ ਸੀ.ਆਈ.ਏ ਸਟਾਫ ਜਲੰਧਰ-ਦਿਹਾਤੀ ਦੀ ਟੀਮ ਨੇ 100 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਡਾ. ਅੰਕੁਰ ਗੁਪਤਾ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਜੀ ਨੇ ਦੱਸਿਆ ਕਿ ਇੰਸਪੈਕਟਰ ਪੁਸ਼ਪ ਬਾਲੀ ਇੰਚਾਰਜ ਸੀ.ਆਈ.ਏ ਸਟਾਫ ਜਲੰਧਰ-ਦਿਹਾਤੀ ਦੀ ਟੀਮ ਵਲੋਂ ਨਸ਼ਾ ਸਮਗਲਰ ਅਤੇ ਮਾੜੇ ਆਨਸਰਾਂ ਵਿਰੁਧ ਕਾਰਵਾਈ ਕਰਦੇ ਹੋਏ ਕਰਤਾਰਪੁਰ ਦੇ ਏਰੀਆ ਵਿੱਚ ਹੈਰੋਇਨ ਸਪਲਾਈ ਕਰਨ ਵਾਲੇ ਇੱਕ ਨਸ਼ਾ ਤਸਕਰ ਨੂੰ ਕਾਬੂ ਕੀਤਾ ਹੈ। ਮਿਤੀ 10-06-2024 ਨੂੰ ਇੰਸਪੈਕਟਰ ਪੁਸ਼ਪ ਬਾਲੀ ਇੰਚਾਰਜ CIA ਸਟਾਫ ਜਲੰਧਰ ਦਿਹਾਤੀ ਨੂੰ ਇਤਲਾਹ ਮਿਲੀ ਸੀ ਕਿ ਸੁਭਾਨਪਰ ਜਿਲ੍ਹਾ ਕਪੂਰਥਲਾ ਵਲੋ ਨਸ਼ੇ ਦੀ ਡਲੀਵਰੀ ਕਰਤਾਰਪੁਰ ਅਤੇ ਆਸ-ਪਾਸ ਦੇ ਇਲਾਕਾ ਵਿੱਚ ਹੋਣੀ ਹੈ ਜਿਸ ਤੇ ASI ਪਿਪੱਲ ਸਿੰਘ ਸੀ.ਆਈ.ਏ ਸਟਾਫ ਜਲੰਧਰ- ਦਿਹਾਤੀ ਸਮੇਤ ਕਰਮਚਾਰੀਆ ਦੀ ਇੱਕ ਸਪੈਸ਼ਲ ਟੀਮ ਤਿਆਰ ਕਰਕੇ ਕਰਤਾਰਪੁਰ ਇਲਾਕਾ ਵਿੱਚ ਭੇਜੀ ਗਈ ਜੋ ਦੋਰਾਨੇ ਚੈਕਿੰਗ ਅਤੇ ਤਲਾਸ਼ ਭੈੜੇ ਪੁਰਸ਼ਾ ਦੇ ਸਬੰਧ ਵਿੱਚ ਜੱਦ ਪੁਲਿਸ ਪਾਰਟੀ ਅੱਡਾ ਕਰਤਾਰਪੁਰ ਪੁੱਲ ਹੇਠਾ ਪੁੱਜੀ ਤਾ ਪੁੱਲ ਹੇਠਾ ਇੱਕ ਮੋਨਾ ਨੋਜਵਾਨ ਪੁਲਿਸ ਦੀ ਗੱਡੀ ਨੂੰ ਦੇਖ ਕੇ ਯੱਕਦਮ ਘਬਰਾ ਕੇ ਆਪਣੀ ਪੈਂਟ ਦੀ ਸੱਜੀ ਜੇਬ ਵਿੱਚੋ ਇੱਕ ਵਜਨਦਾਰ ਮੋਮੀ ਲਿਫਾਫਾ ਬਾਹਰ ਸੁੱਟ ਕੇ ਤੇਜ ਕਦਮੀ ਉਥੋ ਖਿਸਕਨ ਲੱਗਾ ਜਿਸ ਨੂੰ ASI ਪਿੱਪਲ ਸਿੰਘ ਨੇ ਸ਼ੱਕ ਦੀ ਬਿਨਾ ਪਰ ਸਾਥੀ ਕਰਮਚਾਰੀਆ ਦੀ ਮਦਦ ਨਾਲ ਕਾਬੂ ਕਰਕੇ ਨਾਮ ਪਤਾ ਪੁੱਛਿਆ ਜਿਸਨੇ ਆਪਣਾ ਨਾਮ ਲਵਪ੍ਰੀਤ ਸਿੰਘ ਉਰਫ ਰਾਜਾ ਪੁੱਤਰ ਲਖਵੀਰ ਸਿੰਘ ਵਾਸੀ ਪਿੰਡ ਬੂਟਾ ਥਾਣਾ ਸੁਭਾਨਪੁਰ ਜਿਲ੍ਹਾ ਕਪੂਰਥਲਾ ਦੱਸਿਆ। ਲਵਪ੍ਰੀਤ ਸਿੰਘ ਉਰਫ ਰਾਜਾ ਉਕਤ ਦੇ ਸੁੱਟੇ ਹੋਏ ਵਜਨਦਾਰ ਮੋਮੀ ਲਿਫਾਫਾ ਦੀ ਤਲਾਸ਼ੀ ਅਮਲ ਵਿੱਚ ਲਿਆਂਦੀ ਤਾਂ ਉਸ ਵਿੱਚੋ ਹੈਰੋਇਨ ਬਰਾਮਦ ਹੋਈ ਜਿਸਦਾ ਇਲੈਕੇਟਰੋਨਿਕ ਕੰਡਾ ਪਰ ਵਜਨ ਕਰਨ ਪਰ 100 ਗ੍ਰਾਮ ਸਮੇਤ ਲਿਫਾਫਾ ਹੋਈ। ਜਿਸ ਤੇ ਮੁੱਕਦਮਾ ਨੰਬਰ 69 ਮਿਤੀ 10-06-2024 ਜੁਰਮ 21B-61-85 NDPS Act ਥਾਣਾ ਕਰਤਾਰਪੁਰ ਜਿਲ੍ਹਾ ਜਲੰਧਰ-ਦਿਹਾਤੀ ਦਰਜ ਰਜਿਸਟਰ ਕਰਕੇ ਦੋਸ਼ੀ ਲਵਪ੍ਰੀਤ ਸਿੰਘ ਉਰਫ ਰਾਜਾ ਉਕਤ ਨੂੰ ਹਸਬਜਾਬਤਾ ਅਨੁਸਾਰ ਗ੍ਰਿਫਤਾਰ ਕੀਤਾ ਗਿਆ ਹੈ। ਜਿਸ ਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ ਅਤੇ ਹੋਰ ਡੂੰਘਾਈ ਨਾਲ ਪੁੱਛ ਗਿੱਛ ਕੀਤੀ ਜਾਵੇਗੀ। ਦੋਰਾਨੇ ਪੁਲਿਸ ਰਿਮਾਂਡ ਦੋਸ਼ੀ ਪਾਸੇ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ।ਜੋ ਦੋਸੀ ਉਕਤ ਦੇ ਫਾਰਵਰਡ ਅਤੇ ਬੈਕਵਰਡ ਲਿੰਕ ਦੀ ਜਾਂਚ ਕਰਕੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਦੋਸੀ ਲਵਪ੍ਰੀਤ ਸਿੰਘ ਉਰਫ ਰਾਜਾ ਉਕਤ ਦੀ ਚੱਲ ਅਤੇ ਅਚਲ ਜਾਇਦਾਦ ਦਾ ਵੇਰਵਾ ਵੀ ਹਾਸਲ ਕੀਤਾ ਜਾ ਰਿਹਾ ਹੈ ਜਿਸ ਸਬੰਧੀ ਵੀ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

ਮੁੱਕਦਮਾ ਨੰਬਰ 69 ਮਿਤੀ 10-06-2024 ਜੁਰਮ 21B-61-85 NDPS Act ਥਾਣਾ ਕਰਤਾਰਪੁਰ ਜਿਲ੍ਹਾ ਜਲੰਧਰ-ਦਿਹਾਤੀ

ਕੁੱਲ ਬ੍ਰਾਮਦਗੀ  100 ਗ੍ਰਾਮ ਹੈਰੋਇਨ

ਗ੍ਰਿਫਤਾਰੀ ਦੀ ਜਗ੍ਹਾ  ਬੱਸ ਅੱਡਾ ਕਰਤਾਰਪੁਰ

error: Content is protected !!