ਬੰਗਲਾਦੇਸ਼ ਵਿੱਚ ਮੋਦੀ ਦੇ ਦੌਰੇ ਖਿਲਾਫ਼ ਹੋਏ ਹਿੰਸਕ ਪ੍ਰਦਰਸ਼ਨ ਦੌਰਾਨ ਪੰਜ ਲੋਕਾਂ ਲੀ ਮੌਤ

 

(ਰਿਪੋਰਟ ਪਰਮਿੰਦਰ)ਬੰਗਲਾਦੇਸ਼ ਵਿੱਚ ਮੋਦੀ ਦੇ ਦੌਰੇ ਖਿਲਾਫ਼ ਹੋਏ ਹਿੰਸਕ ਪ੍ਰਦਰਸ਼ਨ ਦੌਰਾਨ ਪੰਜ ਲੋਕਾਂ ਦੀ #ਮੌਤ
ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬੰਗਲਾਦੇਸ਼ ਦੀ ਆਜ਼ਾਦੀ ਦੇ 50 ਸਾਲਾ ਸਮਾਗਮ ਵਿੱਚ ਸ਼ਾਮਲ ਹੋਣ ਲਈ ਬੰਗਲਾਦੇਸ਼ ਗਏ ਹਨ। ਮੋਦੀ ਦੇ ਇਸ ਦੌਰੇ ਦੇ ਵਿਰੋਧ ਵਿੱਚ ਬੰਗਲਾਦੇਸ਼ ਵਿੱਚ ਵਿਰੋਧ ਪ੍ਰਦਰਸ਼ਨ ਹੋਏ ਅਤੇ ਪੁਲਿਸ ਨਾਲ ਹੋਈ ਝੜਪਾਂ ਵਿੱਚ 5 ਲੋਕਾਂ ਦੀ ਮੌਤ ਹੋ ਗਈ। ਢਾਕਾ ਦੇ ਬੈਤੂਲ ਮੁਕਰਮ ਖੇਤਰ ਵਿੱਚ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਹਿੰਸਕ ਝੜਪਾਂ ਹੋਈਆਂ ਜਿਸ ਦੌਰਾਨ ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਗਿਆ ਸੀ ਜਿਸ ਤੋਂ ਬਾਅਦ ਉਨ੍ਹਾਂ ਦੀ ਹਸਪਤਾਲ ਵਿੱਚ ਮੌਤ ਹੋ ਗਈ। ਇਸ ਦੌਰਾਨ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਝੜਪ ਹੋ ਗਈ ਜਿਸ ਵਿੱਚ ਕਈ ਪੱਤਰਕਾਰ ਵੀ ਜ਼ਖਮੀ ਹੋ ਗਏ। ਪ੍ਰਦਰਸ਼ਨਕਾਰੀਆਂ ਨੂੰ ਭਜਾਉਣ ਲਈ ਪੁਲਿਸ ਨੇ ਹਵਾ ਵਿੱਚ ਗੋਲੀਆਂ ਚਲਾਈਆਂ, ਜਿਸ ਵਿੱਚ ਕਈ ਲੋਕ ਜ਼ਖਮੀ ਹੋ ਗਏ।

Leave a Reply

Your email address will not be published. Required fields are marked *