ਪਿੰਡ ਭਰਾਜ ਨਿਵਾਸੀ ਵਿਅਕਤੀ ਨੇ ਮੱਥੇ ਚ’ ਗੋਲੀ ਮਾਰੀ ਕੀਤੀ ਖੁਦਕੁਸ਼ੀ

ਭਵਾਨੀਗੜ੍ਹ (ਬਲਵਿੰਦਰ ਬਾਲੀ)  ਪਿੰਡ ਭਰਾਜ ਵਿਖੇ ਮੰਗਲਵਾਰ ਸਵੇਰੇ ਇਕ ਵੱਡੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇਕ ਵਿਅਕਤੀ ਨੇ ਆਪਣੇ ਘਰ ਵਿਚ ਪਈ ਲਾਇਸੰਸੀ ਪਿਸਤੌਲ ਨਾਲ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਸ਼ੁਰੂਆਤੀ ਜਾਂਚ ‘ਚ ਪੁਲਸ ਇਸ ਨੂੰ ਖ਼ੁਦਕੁਸ਼ੀ ਦਾ ਮਾਮਲਾ ਮੰਨ ਰਹੀ ਹੈ। ਹਾਲਾਂਕਿ ਖੁਦਕੁਸ਼ੀ ਕਰਨ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਇਸ ਸਬੰਧੀ ਪੁਲਸ ਚੌਕੀ ਕਾਲਾਝਾੜ ਦੇ ਏ.ਐੱਸ.ਆਈ. ਦਰਸ਼ਨ ਸਿੰਘ ਨੇ ਦੱਸਿਆ ਕਿ ਘਟਨਾ ਅੱਜ ਸਵੇਰੇ ਸਾਢੇ ਸੱਤ ਵਜੇ ਵਾਪਰੀ। 40 ਸਾਲਾ ਨੈਬ ਸਿੰਘ ਪੁੱਤਰ ਚੰਨਣ ਸਿੰਘ ਵਾਸੀ ਪਿੰਡ ਭਰਾਜ ਆਪਣੇ ਮਾਤਾ-ਪਿਤਾ, ਪਤਨੀ ਤੇ ਦੋ ਮਾਸੂਮ ਬੱਚਿਆਂ ਨਾਲ ਘਰ ਵਿਚ ਮੌਜੂਦ ਸੀ। ਪਰਿਵਾਰ ਅਨੁਸਾਰ ਸਵੇਰੇ ਉੱਠ ਕੇ ਨੈਬ ਸਿੰਘ ਦੰਦ ਸਾਫ਼ ਕਰਨ ਮਗਰੋਂ ਕਮਰੇ ਵਿਚ ਚਲਾ ਗਿਆ ਜਿੱਥੇ ਅਚਾਨਕ ਉਸ ਨੇ 32 ਬੋਰ ਦੇ ਲਾਇਸੈਂਸੀ ਪਿਸਤੌਲ ਨਾਲ ਆਪਣੇ ਮੱਥੇ ‘ਚ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਏ.ਐੱਸ.ਆਈ. ਦਰਸ਼ਨ ਸਿੰਘ ਨੇ ਦੱਸਿਆ ਕਿ ਮ੍ਰਿਤਕ ਖੇਤੀਬਾੜੀ ਕਰਨ ਦੇ ਨਾਲ-ਨਾਲ ਪਿੰਡ ਚੰਨੋਂ ਦੀ ਇਕ ਫੈਕਟਰੀ ਵਿਚ ਪੱਕੇ ਤੌਰ ’ਤੇ ਨੌਕਰੀ ਵੀ ਕਰਦਾ ਸੀ। ਪੁਲਸ ਨੂੰ ਘਟਨਾ ਵਾਲੀ ਥਾਂ ਤੋਂ ਕੋਈ ਸੁਸਾਈਡ ਨੋਟ ਨਹੀਂ ਮਿਲਿਆ ਹੈ। ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਅਤੇ ਪਿਸਤੌਲ ਨੂੰ ਆਪਣੇ ਕਬਜ਼ੇ ‘ਚ ਲੈਂਦਿਆਂ ਪੋਸਟਮਾਰਟਮ ਲਈ ਭੇਜ ਦਿੱਤਾ। ਉਨ੍ਹਾਂ ਦੱਸਿਆ ਕਿ ਫਿਲਹਾਲ ਮਾਮਲੇ ਸਬੰਧੀ ਪੁਲਸ ਵੱਲੋਂ ਪਰਿਵਾਰ ਦੇ ਬਿਆਨਾਂ ‘ਤੇ 174 ਦੇ ਤਹਿਤ ਕਾਰਵਾਈ ਕੀਤੀ ਜਾ ਰਹੀ ਹੈ।

error: Content is protected !!